ਤਾਜਾ ਖਬਰਾਂ
ਦੀਨਾ ਨਗਰ ਥਾਣਾ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦੇ ਹੋਏ ਇੱਕ ਪੁਲਿਸ ਮੁਲਾਜ਼ਮ ਅਤੇ ਗੁੱਜਰ ਸਮੂਦਾਇ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਨਾਕਾਬੰਦੀ ਦੌਰਾਨ ਪਿੰਡ ਬਰਿਆਰ ਨੇੜੇ ਕੀਤੀ ਗਈ, ਜਿੱਥੇ ਸਵਿਫ਼ਟ ਕਾਰ ਵਿੱਚੋਂ ਦੋਸ਼ੀਆਂ ਨੂੰ ਪਕੜਿਆ ਗਿਆ। ਪੁਲਿਸ ਨੇ ਦੋਸ਼ੀਆਂ ਕੋਲੋਂ 262 ਗ੍ਰਾਮ ਹੈਰੋਇਨ ਅਤੇ ਡੇਢ ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ।
ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਰਜਿੰਦਰ ਮਨਹਾਸ ਨੇ ਦੱਸਿਆ ਕਿ ਗ੍ਰਿਫ਼ਤਾਰ ਪੁਲਿਸ ਮੁਲਾਜ਼ਮ ਅਭੀਜੀਤ ਕੁਮਾਰ ਕੁਝ ਦਿਨ ਪਹਿਲਾਂ ਹੀ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਸੁਰੱਖਿਆ ਵਿੱਚ ਤੈਨਾਤ ਹੋਇਆ ਸੀ। ਦੂਜੇ ਦੋਸ਼ੀ ਦੀ ਪਹਿਚਾਣ ਆਸਮਦੀਨ ਵਾਸੀ ਜ਼ਿਲ੍ਹਾ ਕਠੂਆ, ਜੰਮੂ ਕਸ਼ਮੀਰ ਵਜੋਂ ਹੋਈ ਹੈ।
ਅਧਿਕਾਰੀਆਂ ਦੇ ਅਨੁਸਾਰ, ਇਹ ਕਾਰਵਾਈ ਨਸ਼ਿਆਂ ਵਿਰੁੱਧ ਯੁੱਧ ਅਧੀਨ ਐਸਐਸਪੀ ਗੁਰਦਾਸਪੁਰ ਅਦਿਤਿਆ ਦੀ ਅਗਵਾਈ ਹੇਠ ਚੱਲ ਰਹੇ ਆਪਰੇਸ਼ਨ ਦਾ ਹਿੱਸਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਡੇ ਖੁਲਾਸਿਆਂ ਦੀ ਉਮੀਦ ਹੈ।
Get all latest content delivered to your email a few times a month.