ਤਾਜਾ ਖਬਰਾਂ
ਸਲਮਾਨ ਖਾਨ ਦੀ ਐਨਜੀਓ ਬੀਂਗ ਹਿਊਮਨ ਵੱਲੋਂਂ ਭੇਜਿਆ ਦੋ ਕਿਸ਼ਤੀਆਂ ਕੀਤੀਆਂ ਸਪੁਰਦ
ਪਾਣੀ ਉੱਤਰਨ ਤੋਂ ਬਾਅਦ ਵੀ ਲੋਕਾਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ - ਦੀਪਕ ਬਾਲੀ
ਚੰਡੀਗੜ੍ਹ / ਫ਼ਿਰੋਜ਼ਪੁਰ 6 ਸਤੰਬਰ -
ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਚੇਅਰਮੈਨ ਟੂਰਿਸਮ ਪੰਜਾਬ ਤੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਦੀਪਕ ਬਾਲੀ ਨੇ ਅੱਜ ਫ਼ਿਰੋਜ਼ਪੁਰ ਦੇ ਪਿੰਡ ਗੱਟੀ ਰਾਜੋ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ।
ਦੀਪਕ ਬਾਲੀ ਨੇ ਪਿੰਡ ਦਾ ਦੌਰਾ ਕਰਦੇ ਹੋਏ ਉਥੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਲੋਕਾਂ ਨਾਲ ਗਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਪਦਾ ਦਾ ਸਾਨੂੰ ਸਭ ਨੂੰ ਮਿਲ ਕੇ ਸਾਹਮਣਾ ਕਰਨਾ ਹੈ ਅਤੇ ਇਸ ਔਖੀ ਘੜੀ ਵਿੱਚ ਇੱਕ ਦੂਜੇ ਦਾ ਸਾਥ ਦੇਣਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵੀ ਲਗਾਤਾਰ ਰਾਹਤ ਕਾਰਜ ਕੀਤੇ ਜਾ ਰਹੇ ਹਨ। ਪਿੰਡ ਵਾਸੀਆਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦਾ ਵੀ ਰਾਹਤ ਕਾਰਜਾਂ ਵਿੱਚ ਭਰਵਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਐਕਟਰ ਸਲਮਾਨ ਖਾਨ ਦੀ ਐਨਜੀਓ ਬੀਂਗ ਹਿਊਮਨ ਨਾਲ ਗੱਲਬਾਤ ਗਈ ਸੀ, ਜਿਸ ਤੋਂ ਬਾਅਦ ਸੰਸਥਾ ਵਲੋਂ ਪਿੰਡ ਲਈ 2 ਕਿਸ਼ਤੀਆਂ ਦੀ ਸੇਵਾ ਭੇਜੀ ਗਈ ਹੈ। ਬਾਲੀ ਨੇ ਦੋਵੇਂ ਕਿਸ਼ਤੀਆਂ ਪਿੰਡ ਵਾਸੀਆਂ ਦੇ ਸਪੁਰਦ ਕੀਤੀਆਂ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਮਦਦ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੰਸਥਾ ਵਲੋਂ ਕਈ ਪਿੰਡਾਂ ਨੂੰ ਗੋਦ ਲਿਆ ਜਾਵੇਗਾ ਅਤੇ ਪਾਣੀ ਉਤਰਨ ਤੋਂ ਬਾਅਦ ਵੀ ਪੂਰੀ ਸਹਾਇਤਾ ਕੀਤੀ ਜਾਵੇਗੀ।
ਇਸ ਦੌਰਾਨ ਦੀਪਕ ਬਾਲੀ ਨੇ ਪਿੰਡ ਦੇ ਲੋਕਾਂ ਨੂੰ ਰਾਸ਼ਨ ਪਾਣੀ ਅਤੇ ਪਸ਼ੂਆਂ ਵਾਸਤੇ ਫੀਡ ਦੀ ਵੀ ਵੰਡ ਕੀਤੀ। ਉਨ੍ਹਾਂ ਲੋਕਾਂ ਨੂੰ ਭਰੋਸਾ ਦਵਾਇਆ ਕਿ ਅਸੀਂ ਉਨ੍ਹਾਂ ਦੇ ਨਾਲ ਖੜੇ ਹਾਂ ਅਤੇ ਪਾਣੀ ਉੱਤਰਨ ਤੇ ਵੀ ਪਿੰਡ ਵਾਸੀਆਂ ਦੀ ਉਦੋਂ ਤੱਕ ਪੂਰੀ ਮਦਦ ਕੀਤੀ ਜਾਵੇਗੀ ਜਦੋਂ ਤੱਕ ਉਹ ਫਿਰ ਤੋਂ ਪਹਿਲਾਂ ਵਾਲੀ ਜ਼ਿੰਦਗੀ ਜਿਊਣ ਜੋਗੇ ਨਹੀਂ ਹੋ ਜਾਂਦੇ।
ਪਿੰਡ ਦੇ ਸਰਪੰਚ ਪ੍ਰਕਾਸ਼ ਸਿੰਘ ਵੱਲੋਂ ਵੀ ਉਨ੍ਹਾਂ ਨੂੰ ਪਿੰਡ ਦੀ ਹਾਲਤ ਬਾਰੇ ਜਾਣੂ ਕਰਵਾਇਆ ਗਿਆ ਜਿਸ ਤੇ ਉਨ੍ਹਾਂ ਹਰ ਪਿੰਡ ਵਾਲੀਆਂ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਬਾਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਨਾਲ ਡਟ ਕੇ ਖੜ੍ਹਾ ਹੈ। ਇਸ ਮੌਕੇ ਉਨ੍ਹਾਂ ਉੱਥੇ ਚੱਲ ਰਹੇ ਰਾਹਤ ਕਾਰਜਾਂ, ਮੈਡੀਕਲ ਕੈਂਪਾਂ ਦਾ ਵੀ ਜਾਇਜ਼ਾ ਲਿਆ।
Get all latest content delivered to your email a few times a month.