ਤਾਜਾ ਖਬਰਾਂ
-ਹੜ੍ਹਾ ਦੇ ਸਬੰਧ ਵਿੱਚ ਸਰਥ ਪਾਰਟੀ ਮੀਟਿੰਗ ਹੋਣੀ ਬੇਹੱਦ ਜਰੂਰੀ
ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਕਿਹਾ ਹੈ ਕਿ ਪੰਜਾਬ ਨੂੰ ਬੇਗਾਨਗੀ ਦੀ ਨਜ਼ਰ ਨਾਲ ਨਾ ਵੇਖਿਆ ਜਾਵੇ। ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਓਹਨਾ ਕਿਹਾ ਕਿ ਅੱਜ ਪੰਜਾਬ ਹੜ੍ਹ ਤੋ ਪ੍ਰਭਾਵਿਤ ਹੋ ਕੇ ਗਹਿਰੇ ਸੰਕਟ ਵਿੱਚੋ ਗੁਜਰ ਰਿਹਾ ਹੈ। ਇਸ ਸੰਕਟ ਵਿੱਚੋ ਪੰਜਾਬ ਨੂੰ ਕੱਢਣ ਲਈ ਕੇਂਦਰ ਸਰਕਾਰ ਤੁਰੰਤ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕਰਦੇ ਹੋਏ, ਪ੍ਰਭਾਵਿਤ ਇਲਾਕਿਆਂ ਲਈ ਬਿਨਾ ਦੇਰੀ ਕੀਤੇ ਵਿੱਤੀ ਮੱਦਦ ਦਾ ਐਲਾਨ ਕਰੇ।
ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਨੇ ਆਰਥਿਕ ਤੌਰ ਤੇ ਵੱਡੀ ਸੱਟ ਮਾਰੀ ਹੈ। ਇਸ ਲਈ ਮੁੱਖ ਮੰਤਰੀ ਪੰਜਾਬ ਨਾਟਕੀ ਅੰਦਾਜ ਦੀ ਬਜਾਏ ਸੁਹਿਰਦਤਾ ਦਿਖਾਉਣ । ਉਹਨਾ ਨੇ ਕਿਹਾ ਕਿ ਮੰਚ ਤੋਂ ਸਿਰਫ ਮੁਆਵਜੇ ਦੇ ਐਲਾਨ ਕਰਨ ਨਾਲ ਕੁੱਝ ਨਹੀਂ ਬਣਨਾ,ਯਕੀਨੀ ਬਣਾਇਆ ਜਾਵੇ ਕਿ ਇਹਨਾਂ ਪ੍ਰਭਾਵਿਤ ਇਲਾਕਿਆਂ ਵਿੱਚ ਹੋਏ ਮਾਲੀ ਨੁਕਸਾਨ ਦੀ ਭਰਪਾਈ ਪੂਰੇ ਰੂਪ ਵਿੱਚ ਹੋਵੇ।
ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਹਰ ਸਾਲ ਦੀ ਤਰਾਂ ਝੱਲਣੀ ਪੈਂਦੀ ਹੈ। ਪਿਛਲੇ ਤਿੰਨ ਦਹਾਕਿਆਂ ਤੋ ਵੱਡਾ ਨੁਕਸਾਨ ਹੜ੍ਹਾਂ ਦੇ ਚਲਦੇ ਹੋ ਚੁੱਕਾ ਹੈ। ਇਹਨਾਂ ਤਿੰਨ ਦਹਾਕਿਆਂ ਦੌਰਾਨ ਕਿਸੇ ਵੀ ਸਰਕਾਰ ਨੇ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਠੋਸ ਕਦਮ ਨਹੀਂ ਉਠਾਏ। ਕੰਢੀ ਖੇਤਰ ਤੋਂ ਲੈਕੇ ਦਰਿਆ ਨਾਲ ਲੱਗਦੇ ਇਲਾਕੇ ਅਤੇ ਸਰਹੱਦੀ ਇਲਾਕਿਆਂ ਦੇ ਹੁੰਦੇ ਨੁਕਸਾਨ ਲਈ ਸਰਕਾਰਾਂ ਨੇ ਅੱਖਾਂ ਬੰਦ ਰੱਖੀਆਂ। ਪੀਰ ਮੁਹੰਮਦ ਨੇ ਕਿਹਾ ਕਿ
ਪੰਜਾਬ ਦੇ ਇਸ ਨਾਜ਼ੁਕ ਸਥਿਤੀ ਨੂੰ ਵੇਖਦੇ ਹੋਏ ਸਾਰਿਆ ਨੂੰ ਆਮ ਜੀਵਨ ਲਈ ਜਰੂਰੀ ਵਸਤਾਂ ਦੇ ਸੇਵਾ ਦੇ ਨਾਲ ਨਾਲ ਪਸ਼ੂ ਧਨ ਲਈ ਚਾਰੇ ਦਾ ਪ੍ਰਬੰਧ ਕਰਨ ਲਈ ਟੀਮਾਂ ਦੇ ਰੂਪ ਵਿੱਚ ਜੁਟ ਜਾਣ ਦੀ ਬੇਹੱਦ ਲੋੜ ਹੈ ।
Get all latest content delivered to your email a few times a month.