ਤਾਜਾ ਖਬਰਾਂ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਦੀ ਰਹਿਨੁਮਾਈ ਵਿੱਚ ਜੀਵਨ ਜੋਤ ਪ੍ਰੋਜੈਕਟ ਅਧੀਨ ਬਾਲ ਭਿੱਖਿਆ ਖ਼ਤਮ ਕਰਨ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਅਧੀਨ ਟੀਮ ਨੇ ਪੁਰਾਣਾ ਬੱਸ ਸਟੈਂਡ, ਲੀਲ੍ਹਾ ਭਵਨ, ਨਵਾਂ ਬੱਸ ਸਟੈਂਡ ਅਤੇ ਗੁਰਦੁਆਰਾ ਸ਼੍ਰੀ ਦੁੱਖਨਿਵਾਰਨ ਸਾਹਿਬ ਸਮੇਤ ਵੱਖ-ਵੱਖ ਸਥਾਨਾਂ ‘ਤੇ ਅਚਾਨਕ ਚੈਕਿੰਗ ਕੀਤੀ। ਚੈਕਿੰਗ ਦੌਰਾਨ ਬਾਲ ਭਿੱਖਿਆ ਵਿੱਚ ਲਿਪਤ ਤਿੰਨ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ।
ਬਾਲ ਵਿਕਾਸ ਪ੍ਰੋਜੈਕਟ ਅਫ਼ਸਰ-ਕਮ-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤ੍ਰਿਪਤਾ ਰਾਣੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਕਾਰਵਾਈਆਂ ਨਿਰੰਤਰ ਜਾਰੀ ਰਹਿਣਗੀਆਂ ਅਤੇ ਬਾਲ ਮਜ਼ਦੂਰੀ ਤੇ ਭਿੱਖਿਆ ਨੂੰ ਖ਼ਤਮ ਕਰਨ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾਣਗੇ।
ਰੈਸਕਿਊ ਕੀਤੇ ਬੱਚਿਆਂ ਦੇ ਦਸਤਾਵੇਜ਼ਾਂ ਦੀ ਤਸਦੀਕ ਬਾਲ ਭਲਾਈ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਇਨ੍ਹਾਂ ਨੂੰ ਪੁਨਰਵਸੇਬਾ ਦੇ ਪ੍ਰਕਿਰਿਆ ਰਾਹੀਂ ਵੱਖ-ਵੱਖ ਸਰਕਾਰੀ ਸਕੀਮਾਂ ਨਾਲ ਜੋੜਿਆ ਜਾਵੇਗਾ।
ਇਸ ਅਭਿਆਨ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਆਊਟਰੀਚ ਵਰਕਰ ਸ਼ਾਲਿਨੀ, ਸੋਸ਼ਲ ਵਰਕਰ ਅਮਰਜੀਤ ਕੌਰ, ਚਾਈਲਡ ਲਾਇਨ ਦੇ ਸੁਪਰਵਾਈਜ਼ਰ ਗੁਰਜਸ਼ਨਪ੍ਰੀਤ ਸਿੰਘ ਅਤੇ ਕੇਸ ਵਰਕਰ ਹਰਮੀਤ ਸਿੰਘ, ਜਦੋਂਕਿ ਪੁਲਿਸ ਵਿਭਾਗ ਤੋਂ ਏ.ਐਸ.ਆਈ ਹਰਪਾਲ ਸਿੰਘ, ਹੈੱਡ ਕਾਂਸਟੇਬਲ ਗੁਰਲਾਲ ਸਿੰਘ ਅਤੇ ਲੇਡੀ ਕਾਂਸਟੇਬਲ ਸ਼ਾਇਨਾ ਵੀ ਸ਼ਾਮਲ ਸਨ।
Get all latest content delivered to your email a few times a month.