ਤਾਜਾ ਖਬਰਾਂ
ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦਾ ਤੂਫ਼ਾਨੀ ਰੁਖ ਜਾਰੀ ਹੈ। ਕੁੱਲੂ ਜ਼ਿਲ੍ਹੇ ਦੇ ਨਿਰਮੰਡ ਖੇਤਰ ਦੇ ਸ਼ਰਮਨੀ ਪਿੰਡ ਵਿੱਚ ਅੱਧੀ ਰਾਤ ਨੂੰ ਪਹਾੜੀ ਖਿਸਕਣ ਨਾਲ ਵੱਡਾ ਹਾਦਸਾ ਵਾਪਰਿਆ। 9 ਸਤੰਬਰ ਦੀ ਸਵੇਰ ਲਗਭਗ 2 ਵਜੇ ਭਾਰੀ ਮਲਬਾ ਇੱਕ ਘਰ ਉੱਤੇ ਆ ਡਿੱਗਿਆ, ਜਿਸ ਕਰਕੇ ਇੱਕੋ ਪਰਿਵਾਰ ਦੇ ਕਈ ਮੈਂਬਰਾਂ ਸਮੇਤ ਕੁੱਲ ਅੱਠ ਲੋਕ ਮਲਬੇ ਹੇਠ ਦੱਬ ਗਏ।
ਰਾਹਤ ਟੀਮਾਂ ਨੇ ਜ਼ੋਰਦਾਰ ਬਚਾਅ ਅਭਿਆਨ ਸ਼ੁਰੂ ਕੀਤਾ। ਹੁਣ ਤੱਕ ਇੱਕ ਮਹਿਲਾ ਦੀ ਲਾਸ਼ ਬਰਾਮਦ ਹੋ ਚੁੱਕੀ ਹੈ, ਜਦੋਂ ਕਿ ਤਿੰਨ ਲੋਕਾਂ ਨੂੰ ਜ਼ਖ਼ਮੀ ਹਾਲਤ ਵਿੱਚ ਕੱਢ ਕੇ ਹਸਪਤਾਲ ਭੇਜਿਆ ਗਿਆ ਹੈ। ਹਾਲਾਂਕਿ ਚਾਰ ਲੋਕ ਅਜੇ ਵੀ ਲਾਪਤਾ ਹਨ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ। ਹਾਦਸੇ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਮੌਕੇ ‘ਤੇ ਮੌਜੂਦ ਗ੍ਰਾਮ ਪੰਚਾਇਤ ਪ੍ਰਧਾਨ ਨੇ ਦੱਸਿਆ ਕਿ ਪੀੜਤਾਂ ਵਿੱਚ ਸ਼ਿਵਰਾਮ ਦਾ ਪੂਰਾ ਪਰਿਵਾਰ ਸ਼ਾਮਲ ਹੈ। ਉਸ ਦੀ ਪਤਨੀ ਰੇਵਤੀ ਦੇਵੀ ਦੀ ਮੌਤ ਹੋ ਗਈ ਹੈ, ਜਦੋਂ ਕਿ ਉਸ ਦੇ ਦੋ ਨੰਨੇ ਬੱਚੇ – 5 ਸਾਲਾ ਭੂਪੇਸ਼ ਅਤੇ 7 ਸਾਲਾ ਜਾਗ੍ਰਿਤੀ ਸਮੇਤ ਹੋਰ ਪਰਿਵਾਰਕ ਮੈਂਬਰ ਹਾਲੇ ਵੀ ਮਲਬੇ ਹੇਠ ਦੱਬੇ ਹੋਏ ਹਨ।
ਨਿਰਮੰਡ ਦੇ ਐਸਡੀਐਮ ਮਨਮੋਹਨ ਸਿੰਘ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਵੱਲ ਰੁਖ ਕਰਨ ਅਤੇ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ, ਕਿਉਂਕਿ ਇਲਾਕੇ ਵਿੱਚ ਲਗਾਤਾਰ ਬਾਰਿਸ਼ ਨਾਲ ਖ਼ਤਰਾ ਬਣਿਆ ਹੋਇਆ ਹੈ।
Get all latest content delivered to your email a few times a month.