IMG-LOGO
ਹੋਮ ਪੰਜਾਬ: ਸਰਕਾਰੀ ਸਕੂਲ ਦੀ ਕੰਧ ਡਿੱਗਣ ਨਾਲ ਚਿੰਤਾ, 14 ਸਰਕਾਰੀ ਸਕੂਲ...

ਸਰਕਾਰੀ ਸਕੂਲ ਦੀ ਕੰਧ ਡਿੱਗਣ ਨਾਲ ਚਿੰਤਾ, 14 ਸਰਕਾਰੀ ਸਕੂਲ ਅਗਲੇ ਹੁਕਮਾਂ ਤੱਕ ਬੰਦ

Admin User - Sep 09, 2025 01:04 PM
IMG

ਹੁਸ਼ਿਆਰਪੁਰ ਜ਼ਿਲ੍ਹੇ ਤੋਂ ਇੱਕ ਗੰਭੀਰ ਖ਼ਬਰ ਸਾਹਮਣੇ ਆਈ ਹੈ। ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਮੁਹੱਲਾ ਸੁਤਹਰੀ ਖੁਰਦ ਦੇ ਸਰਕਾਰੀ ਸਮਾਰਟ ਸਕੂਲ ਦੀ ਕੰਧ ਡਿੱਗ ਗਈ, ਜਿਸ ਨਾਲ ਇਮਾਰਤ ਨੂੰ ਕਾਫੀ ਨੁਕਸਾਨ ਹੋਇਆ ਹੈ। ਇਸ ਘਟਨਾ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਨੂੰ ਫ਼ਿਲਹਾਲ ਬੰਦ ਕਰ ਦਿੱਤਾ ਗਿਆ ਹੈ। ਇਸ ਨਾਲ ਜੁੜੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੱਡੀ ਗਿਣਤੀ ਵਿੱਚ ਵਾਇਰਲ ਹੋ ਰਹੀਆਂ ਹਨ।


ਸਕੂਲ ਅਧਿਆਪਕਾਂ ਦਾ ਕਹਿਣਾ ਹੈ ਕਿ ਕੰਧ ਡਿੱਗਣ ਦੀ ਸੂਚਨਾ ਪ੍ਰਸ਼ਾਸਨ ਨੂੰ ਦੇ ਦਿੱਤੀ ਗਈ ਹੈ, ਤਾਂ ਜੋ ਜਲਦੀ ਮੁਰੰਮਤ ਹੋ ਸਕੇ ਅਤੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।


ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਲ੍ਹੇ ਦੇ ਕੁੱਲ 14 ਸਰਕਾਰੀ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਨ੍ਹਾਂ ਵਿੱਚੋਂ 5 ਅਪਰ ਪ੍ਰਾਇਮਰੀ ਅਤੇ 9 ਪ੍ਰਾਇਮਰੀ ਸਕੂਲ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ, ਇਸ ਲਈ ਪ੍ਰਭਾਵਿਤ ਸਕੂਲ ਉਦੋਂ ਹੀ ਖੋਲ੍ਹੇ ਜਾਣਗੇ ਜਦੋਂ ਇਮਾਰਤਾਂ ਅਤੇ ਸਹੂਲਤਾਂ ਪੂਰੀ ਤਰ੍ਹਾਂ ਸੁਰੱਖਿਅਤ ਹੋਣਗੀਆਂ।


ਡੀਸੀ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ 491 ਅਪਰ ਪ੍ਰਾਇਮਰੀ ਸਕੂਲਾਂ ਵਿੱਚੋਂ 5 ਅਤੇ 1220 ਪ੍ਰਾਇਮਰੀ ਸਕੂਲਾਂ ਵਿੱਚੋਂ 9 ਸਕੂਲ ਬੰਦ ਰਹਿਣਗੇ, ਜਦਕਿ ਬਾਕੀ ਸਭ ਸਕੂਲ 10 ਸਤੰਬਰ ਤੋਂ ਸਧਾਰਣ ਤਰ੍ਹਾਂ ਖੁੱਲ ਜਾਣਗੇ।


ਬੰਦ ਰਹਿਣ ਵਾਲੇ ਸਕੂਲਾਂ ਵਿੱਚ ਗੋਂਦਪੁਰ, ਹਕੂਮਤਪੁਰ, ਭਟੋਲੀਆਂ, ਹਲੇੜ ਜਨਾਰਦਨ, ਫੁਗਲਾਣਾ, ਸਾਹਿਬ ਦਾ ਪਿੰਡ, ਲੁਧਿਆਣੀ, ਦੇਨੋਵਾਲ ਕਲਾਂ, ਮੋਨਾ ਖੁਰਦ, ਰੂਪੋਵਾਲ, ਜਾਹਿਦਪੁਰ ਜੱਟਾਂ, ਬੈਂਸ ਅਵਾਣ ਅਤੇ ਜਾਂਗਲੀਆਣਾ ਸ਼ਾਮਲ ਹਨ।


ਡੀਸੀ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਪ੍ਰਭਾਵਿਤ ਸਕੂਲਾਂ ਵਿੱਚ ਨਾ ਭੇਜਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਸਕੂਲਾਂ ਦੀ ਸਫਾਈ ਅਤੇ ਮੁਰੰਮਤ ਜਲਦ ਕਰਕੇ ਬੱਚਿਆਂ ਦੀ ਪੜ੍ਹਾਈ ਨੂੰ ਪ੍ਰਭਾਵਿਤ ਹੋਣ ਤੋਂ ਬਚਾਇਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.