ਤਾਜਾ ਖਬਰਾਂ
ਕਰਨਾਟਕ ਦੇ ਹਸਨ ਜ਼ਿਲ੍ਹੇ ਵਿੱਚ ਗਣੇਸ਼ ਚਤੁਰਥੀ ਦੇ ਅੰਤਿਮ ਦਿਨ ਖੁਸ਼ੀਆਂ ਮਾਹੌਲ ਇੱਕ ਦਰਦਨਾਕ ਹਾਦਸੇ ਵਿੱਚ ਬਦਲ ਗਿਆ। ਸ਼ੁੱਕਰਵਾਰ ਰਾਤ ਮੋਸਾਲੇ ਹੋਸਾਹਲੀ ਪਿੰਡ ਵਿੱਚ ਗਣੇਸ਼ ਵਿਸਰਜਨ ਜਲੂਸ ਦੌਰਾਨ ਇੱਕ ਟਰੱਕ ਨੇ ਸ਼ਰਧਾਲੂਆਂ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਜਦਕਿ 20 ਤੋਂ ਵੱਧ ਸ਼ਰਧਾਲੂ ਜ਼ਖਮੀ ਹੋਏ ਹਨ।
ਪੁਲਿਸ ਅਨੁਸਾਰ, ਜ਼ਖਮੀਆਂ ਵਿੱਚੋਂ ਲਗਭਗ 8 ਦੀ ਹਾਲਤ ਬਹੁਤ ਗੰਭੀਰ ਹੈ। ਜ਼ਖਮੀਆਂ ਦਾ ਇਲਾਜ ਹਸਨ ਦੇ ਇੱਕ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਟਰੱਕ ਅਰਕਲਗੁਡੂ ਪਾਸੋਂ ਆ ਰਿਹਾ ਸੀ ਅਤੇ ਡਰਾਈਵਰ ਦੇ ਕਾਬੂ ਖੋ ਬੈਠਣ ਕਾਰਨ ਇਹ ਹਾਦਸਾ ਵਾਪਰਿਆ।
ਮੁੱਖ ਮੰਤਰੀ ਸਿੱਧਰਮਈਆ ਨੇ ਘਟਨਾ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਜ਼ਖਮੀਆਂ ਦੇ ਇਲਾਜ ਦਾ ਪੂਰਾ ਖਰਚਾ ਸਰਕਾਰ ਵੱਲੋਂ ਉਠਾਇਆ ਜਾਵੇਗਾ। ਆਪਣੀ ਸੰਵੇਦਨਾ ਜਤਾਉਂਦੇ ਹੋਏ ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀਆਂ ਆਤਮਾਵਾਂ ਨੂੰ ਸ਼ਾਂਤੀ ਮਿਲੇ ਅਤੇ ਜ਼ਖਮੀਆਂ ਨੂੰ ਜਲਦੀ ਸਿਹਤਯਾਬੀ ਪ੍ਰਾਪਤ ਹੋਵੇ।
ਕੇਂਦਰੀ ਭਾਰੀ ਉਦਯੋਗ ਅਤੇ ਸਟੀਲ ਮੰਤਰੀ ਐਚ.ਡੀ. ਕੁਮਾਰਸਵਾਮੀ ਨੇ ਵੀ ਹਾਦਸੇ 'ਤੇ ਦੁਖ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਇੱਕ ਬਹੁਤ ਹੀ ਦੁਖਦਾਈ ਘਟਨਾ ਹੈ ਜਿਸ ਨੇ ਪਰਿਵਾਰਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਸੂਤਰਾਂ ਦੇ ਅਨੁਸਾਰ, ਮਾਰੇ ਗਏ ਲੋਕਾਂ ਵਿੱਚੋਂ ਵੱਡੀ ਗਿਣਤੀ ਨੌਜਵਾਨਾਂ ਦੀ ਹੈ। ਇਹ ਦਰਦਨਾਕ ਹਾਦਸਾ ਗਣੇਸ਼ ਚਤੁਰਥੀ ਦੇ ਆਖਰੀ ਦਿਨ ਖੁਸ਼ੀਆਂ ਨੂੰ ਸੋਗ ਵਿੱਚ ਬਦਲ ਗਿਆ।
Get all latest content delivered to your email a few times a month.