ਤਾਜਾ ਖਬਰਾਂ
ਪਿੰਡ ਬਹਾਦਰਗੜ੍ਹ ਜੰਡੀਆਂ ਤੋਂ ਮਹਿਲਾ ਕਿਸਾਨ ਮਹਿੰਦਰ ਕੌਰ ਦੇ ਖਿਲਾਫ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਕੀਤੀਆਂ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ਵਿੱਚ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਨੂੰ ਮੁੜ ਸੰਮਨ ਜਾਰੀ ਕਰ ਦਿੱਤੇ ਗਏ ਹਨ। ਬਠਿੰਡਾ ਦੀ ਅਦਾਲਤ ਵਿੱਚ ਇਸ ਕੇਸ ਦੀ ਅਗਲੀ ਸੁਣਵਾਈ 29 ਸਤੰਬਰ ਨੂੰ ਨਿਯਤ ਕੀਤੀ ਗਈ ਹੈ।
ਮਹਿਲਾ ਕਿਸਾਨ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਪਹਿਲਾਂ ਵੀ ਕੰਗਣਾ ਰਣੌਤ ਨੂੰ ਸੰਮਨ ਜਾਰੀ ਹੋ ਚੁੱਕੇ ਸਨ, ਪਰ ਕਿਸੇ ਕਾਰਨ ਸੰਮਨ ਪ੍ਰਾਪਤ ਨਹੀਂ ਹੋਇਆ। ਇਸ ਮਾਮਲੇ ਵਿੱਚ ਅੱਜ ਮਾਨਯੋਗ ਅਦਾਲਤ ਵੱਲੋਂ ਮੁੜ ਐਸਐਸਪੀ ਰਾਹੀਂ ਸੰਮਨ ਜਾਰੀ ਕੀਤੇ ਗਏ ਹਨ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੰਗਣਾ ਰਣੌਤ ਵੱਲੋਂ ਪਹਿਲਾਂ ਇਸ ਕੇਸ ਨੂੰ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਬਾਅਦ ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਪਰ ਉਨ੍ਹਾਂ ਨੂੰ ਕਿਸੇ ਵੀ ਮੰਚ ਤੋਂ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਵੱਲੋਂ ਪਟੀਸ਼ਨ ਰੱਦ ਹੋਣ ਤੋਂ ਬਾਅਦ ਹੁਣ ਬਠਿੰਡਾ ਅਦਾਲਤ ਵਿੱਚ ਕੇਸ ਦੀ ਮੁੜ ਸੁਣਵਾਈ ਸ਼ੁਰੂ ਹੋ ਚੁੱਕੀ ਹੈ।
Get all latest content delivered to your email a few times a month.