ਤਾਜਾ ਖਬਰਾਂ
ਲੁਧਿਆਣਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਧਰਮਪੁਰਾ ਸਥਿਤ ਗੁਰਦੁਆਰਾ ਹਰਕ੍ਰਿਸ਼ਨ ਸਾਹਿਬ ਵਿਚ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਦੌਰਾਨ ਅਚਾਨਕ ਕਰੰਟ ਲੱਗਣ ਨਾਲ ਇੱਕ ਸ਼ਖ਼ਸ ਦੀ ਜਾਨ ਚਲੀ ਗਈ, ਜਦਕਿ ਤਿੰਨ ਹੋਰ ਜਖ਼ਮੀ ਹੋ ਗਏ। ਹਾਦਸੇ ਵਿਚ ਜਾਨ ਗੁਆਉਣ ਵਾਲੇ ਦੀ ਪਛਾਣ ਟਿੱਬਾ ਰੋਡ ਨਿਵਾਸੀ ਅਸ਼ੋਕ ਕੁਮਾਰ ਵਜੋਂ ਹੋਈ ਹੈ। ਜਖ਼ਮੀਆਂ ਦੀ ਪਹਿਚਾਣ ਰਣਵੀਰ, ਰਾਜਿੰਦਰ ਸਿੰਘ ਅਤੇ ਜਗਜੀਤ ਸਿੰਘ ਦੇ ਰੂਪ ਵਿਚ ਹੋਈ ਹੈ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਨਿਸ਼ਾਨ ਸਾਹਿਬ ਦਾ ਚੋਲਾ ਚੜ੍ਹਾਉਂਦੇ ਸਮੇਂ ਸੰਤੁਲਨ ਬਿਗੜ ਗਿਆ ਅਤੇ ਝੰਡਾ ਬਿਜਲੀ ਦੀ ਪਾਈਪ ਨਾਲ ਟਕਰਾ ਗਿਆ। ਇਸ ਕਰਕੇ ਨਿਸ਼ਾਨ ਸਾਹਿਬ ‘ਚ ਕਰੰਟ ਦੌੜ ਗਿਆ ਅਤੇ ਹਾਦਸਾ ਵਾਪਰ ਗਿਆ। ਹਾਲਾਂਕਿ ਬਿਜਲੀ ਸਪਲਾਈ ਤੁਰੰਤ ਬੰਦ ਕਰ ਦਿੱਤੀ ਗਈ ਸੀ, ਪਰ ਉਦੋਂ ਤੱਕ ਅਸ਼ੋਕ ਕੁਮਾਰ ਦੀ ਮੌਤ ਹੋ ਚੁੱਕੀ ਸੀ।
ਇਸ ਘਟਨਾ ਕਾਰਨ ਇਲਾਕੇ ‘ਚ ਸੋਗ ਦਾ ਮਾਹੌਲ ਬਣ ਗਿਆ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੌਰਾਨ ਵਿਧਾਇਕ ਵੀ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਦੀ ਹਾਲਤ ਬਾਰੇ ਜਾਣਕਾਰੀ ਲਈ।
Get all latest content delivered to your email a few times a month.