ਤਾਜਾ ਖਬਰਾਂ
ਰਾਹੁਲ ਗਾਂਧੀ ਨੂੰ ਸਿਰੋਪਾ ਪਹਿਨਾਉਣ ਦੇ ਮਾਮਲੇ ਨੇ ਹੁਣ ਵੱਡਾ ਰੋਸ ਤੇ ਚਰਚਾ ਛੇੜ ਦਿੱਤੀ ਹੈ। ਇਸ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਕਦਮ ਚੁੱਕਦਿਆਂ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਨੂੰ ਤੁਰੰਤ ਸਸਪੈਂਡ ਕਰ ਦਿੱਤਾ ਹੈ। ਇਸ ਦੇ ਬਾਵਜੂਦ, SGPC ਦੀ ਇੱਕ ਮੈਂਬਰ ਕਿਰਨਜੀਤ ਕੌਰ ਨੇ ਰਾਹੁਲ ਗਾਂਧੀ ਦੇ ਹੱਕ ਵਿੱਚ ਅਪਣੀ ਸਪੱਠ ਰਾਏ ਜਾਹਰ ਕੀਤੀ ਹੈ।
ਕਿਰਨਜੀਤ ਕੌਰ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ, “ਮੇਰੀ ਗੱਲ ਕੁਝ ਲੋਕਾਂ ਨੂੰ ਚੰਗੀ ਨਹੀਂ ਲੱਗੇਗੀ, ਪਰ ਮੈਂ ਇਸ ਨੂੰ ਕਹਿਣਾ ਚਾਹੁੰਦੀ ਹਾਂ। ਜੇ ਇੰਦਰਾ ਗਾਂਧੀ ਨੇ ਦਰਬਾਰ ਸਾਹਿਬ ‘ਤੇ ਹਮਲਾ ਕੀਤਾ, ਤਾਂ ਕੌਮ ਨੇ ਉਸਨੂੰ ਮਾਫ਼ ਨਹੀਂ ਕੀਤਾ। ਉਸ ਦੇ ਪੁੱਤਰ ਰਾਹੁਲ ਗਾਂਧੀ ਦਾ ਕੀ ਦੋਸ਼, ਜਦ ਉਹ ਬੱਚਾ ਸੀ? ਰਾਹੁਲ ਗਾਂਧੀ ਸਿਰਫ਼ ਸਤਿਕਾਰ ਨਾਲ ਗੁਰਦੁਆਰੇ ‘ਚ ਆਏ ਹਨ ਤੇ ਕਦੇ ਵੀ ਸਿੱਖਾਂ ਖਿਲਾਫ ਕੋਈ ਕਦਮ ਨਹੀਂ ਉਠਾਇਆ।”
ਜਾਣਕਾਰੀ ਲਈ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ 15 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਅੰਮ੍ਰਿਤਸਰ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੂੰ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਸਿਰੋਪਾ ਪਹਿਨਾ ਕੇ ਸਨਮਾਨਿਤ ਕੀਤਾ ਗਿਆ, ਜਿਸ ਤੋਂ ਬਾਅਦ ਵੱਖ-ਵੱਖ ਸਿੱਖ ਸੰਗਠਨਾਂ ਨੇ ਇਸ ‘ਤੇ ਇਤਰਾਜ਼ ਦਰਜ ਕਰਵਾਇਆ। SGPC ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਤੁਰੰਤ ਕਾਰਵਾਈ ਕਰ ਦਿੱਤੀ।
ਇਸ ਘਟਨਾ ਨੇ ਸਿਆਸੀ ਤੇ ਧਾਰਮਿਕ ਵਰਗਾਂ ਵਿੱਚ ਚਰਚਾ ਤੇ ਹਲਚਲ ਪੈਦਾ ਕਰ ਦਿੱਤੀ ਹੈ।
Get all latest content delivered to your email a few times a month.