ਤਾਜਾ ਖਬਰਾਂ
ਕੇਂਦਰੀ ਮੰਤਰੀ ਜਤਿਨ ਪ੍ਰਸਾਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਕਈ ਹਿੱਸੇ ਹੜ੍ਹ ਦੀ ਚਪੇਟ 'ਚ ਹਨ, ਜਿਸ ਨਾਲ ਫਸਲਾਂ, ਜ਼ਮੀਨ ਅਤੇ ਲੋਕਾਂ ਦੀ ਜਾਨ-ਮਾਲ ਨੂੰ ਵੱਡਾ ਨੁਕਸਾਨ ਹੋਇਆ ਹੈ।
ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਟੀਮਾਂ ਮੌਕੇ 'ਤੇ ਹਾਲਾਤਾਂ ਦਾ ਜਾਇਜ਼ਾ ਲੈ ਰਹੀਆਂ ਹਨ ਅਤੇ ਹਰ ਪ੍ਰਭਾਵਿਤ ਪਰਿਵਾਰ ਦੀ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਮਜ਼ਬੂਤੀ ਅਤੇ ਦੇਸ਼ ਦੀ ਏਕਤਾ-ਅਖੰਡਤਾ ਸਰਕਾਰ ਦੀ ਪਹਿਲ ਹੈ।
ਜਤਿਨ ਪ੍ਰਸਾਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਵੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਜੀ ਦੀ ਅਗਵਾਈ ਹੇਠ ਦੇਸ਼ ਵਿਕਾਸ ਦੇ ਰਸਤੇ 'ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਪੰਜਾਬ ਨੂੰ ਵੀ ਇਸ ਯਾਤਰਾ ਵਿੱਚ ਅਹਿਮ ਭੂਮਿਕਾ ਨਿਭਾਉਣ ਦਾ ਮੌਕਾ ਮਿਲ ਰਿਹਾ ਹੈ।
ਸਿੱਖ ਕੌਮ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਸਿੱਖ ਭਾਈਚਾਰੇ ਦਾ ਅਟੱਲ ਯੋਗਦਾਨ ਬੇਮਿਸਾਲ ਹੈ ਅਤੇ ਜਦੋਂ ਵੀ ਦੇਸ਼ ਉੱਤੇ ਕੋਈ ਸੰਕਟ ਆਉਂਦਾ ਹੈ, ਸਿੱਖ ਭਾਈਚਾਰਾ ਹਮੇਸ਼ਾ ਸਭ ਤੋਂ ਪਹਿਲਾਂ ਖੜ੍ਹਾ ਹੁੰਦਾ ਹੈ।
ਉਨ੍ਹਾਂ ਭਰੋਸਾ ਦਿਵਾਇਆ ਕਿ ਹੜ੍ਹ ਪੀੜਤ ਲੋਕਾਂ ਦੀ ਤੁਰੰਤ ਰਾਹਤ ਅਤੇ ਪੁਨਰਵਾਸ ਲਈ ਸਰਕਾਰੀ ਵਿਭਾਗਾਂ ਨੂੰ ਪੂਰੇ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ, ਤਾਂ ਜੋ ਪੀੜਤ ਪਰਿਵਾਰਾਂ ਤੱਕ ਲਾਭ ਤੁਰੰਤ ਪਹੁੰਚ ਸਕੇ।
Get all latest content delivered to your email a few times a month.