ਤਾਜਾ ਖਬਰਾਂ
ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਕ ਮਹੱਤਵਪੂਰਣ ਐਲਾਨ ਕਰਦਿਆਂ ਕਿਹਾ ਹੈ ਕਿ ਸਰਕਾਰ ਦੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੋਂ ਲਾਭ ਉਠਾਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 35 ਫੀਸਦੀ ਦਾ ਵਾਧਾ ਹੋਇਆ ਹੈ। ਮੰਤਰੀ ਨੇ ਦੱਸਿਆ ਕਿ ਹੁਣ ਪੰਜਾਬ ਸਰਕਾਰ ਵਿਦਿਆਰਥੀਆਂ ਲਈ ਵਿਦੇਸ਼ਾਂ ਵਿੱਚ ਉੱਚ ਸਿੱਖਿਆ ਲਈ ਨਵੀਂ ਓਵਰਸੀਜ਼ ਸਕਾਲਰਸ਼ਿਪ ਸਕੀਮ ਲਾਂਚ ਕਰਨ ਜਾ ਰਹੀ ਹੈ।
ਇਸ ਸਕੀਮ ਦੇ ਤਹਿਤ ਉਹ ਵਿਦਿਆਰਥੀ ਜੋ 35 ਸਾਲ ਤੋਂ ਘੱਟ ਉਮਰ ਦੇ ਹਨ, ਜਿਨ੍ਹਾਂ ਦੀ ਸਲਾਨਾ ਪਰਿਵਾਰਕ ਆਮਦਨ 8 ਲੱਖ ਰੁਪਏ ਤੋਂ ਘੱਟ ਹੈ ਅਤੇ ਪਿਛਲੇ ਸਾਲ ਦੇ ਵਿਦਿਆਰਥੀ ਅੰਕ 60 ਪ੍ਰਤੀਸ਼ਤ ਤੋਂ ਵੱਧ ਹਨ, ਉਹ ਇਸ ਯੋਜਨਾ ਦਾ ਲਾਭ ਲੈ ਸਕਣਗੇ। ਖਾਸ ਗੱਲ ਇਹ ਹੈ ਕਿ ਸਕੀਮ ਵਿੱਚ 30 ਫੀਸਦੀ ਹਿੱਸਾ ਲੜਕੀਆਂ ਲਈ ਰਿਜ਼ਰਵ ਕੀਤਾ ਗਿਆ ਹੈ।
ਸਰਕਾਰ ਦੁਨੀਆ ਭਰ ਦੀਆਂ 500 ਯੂਨੀਵਰਸਿਟੀਆਂ ਨਾਲ ਸਹਿਯੋਗ ਕਰਕੇ ਵਿਦਿਆਰਥੀਆਂ ਦਾ ਦਾਖਲਾ ਸੁਨਿਸ਼ਚਿਤ ਕਰੇਗੀ। ਸਕਾਲਰਸ਼ਿਪ ਤਹਿਤ ਵਿਦਿਆਰਥੀਆਂ ਨੂੰ ਵੀਜ਼ਾ ਖਰਚ, ਟਿਊਸ਼ਨ ਫੀਸ ਅਤੇ ਸਾਲਾਨਾ 13.17 ਲੱਖ ਰੁਪਏ ਤੱਕ ਦੀ ਮਨਟੇਨੈਂਸ ਅਲਾਊਂਸ ਦਿੱਤੀ ਜਾਵੇਗੀ। ਇਸਦੇ ਨਾਲ ਮੈਡਿਕਲ ਬੀਮਾ ਦਾ ਖਰਚ ਵੀ ਸਰਕਾਰ ਵੱਲੋਂ ਕਵਰ ਕੀਤਾ ਜਾਵੇਗਾ। ਹਾਲਾਂਕਿ, ਇੱਕ ਪਰਿਵਾਰ ਵਿੱਚ ਸਿਰਫ਼ ਦੋ ਬੱਚੇ ਹੀ ਇਸ ਯੋਜਨਾ ਤੋਂ ਲਾਭ ਉਠਾ ਸਕਣਗੇ।
Get all latest content delivered to your email a few times a month.