IMG-LOGO
ਹੋਮ ਪੰਜਾਬ: ਬਠਿੰਡਾ ’ਚ ਸਿਹਤ ਵਿਭਾਗ ਵੱਲੋਂ PCPNDT ਐਕਟ ਬਾਰੇ ਜਾਗਰੂਕਤਾ ਮੁਹਿੰਮ,...

ਬਠਿੰਡਾ ’ਚ ਸਿਹਤ ਵਿਭਾਗ ਵੱਲੋਂ PCPNDT ਐਕਟ ਬਾਰੇ ਜਾਗਰੂਕਤਾ ਮੁਹਿੰਮ, ਲੋਕਾਂ ਨੂੰ ਲਿੰਗ ਅਨੁਪਾਤ ਸੁਧਾਰ ਲਈ ਕੀਤਾ ਪ੍ਰੇਰਿਤ

Admin User - Sep 18, 2025 05:11 PM
IMG

ਪੰਜਾਬ ਸਰਕਾਰ ਅਤੇ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮੰਡੀ ਕਲਾਂ ਵਿਖੇ ਸਿਹਤ ਵਿਭਾਗ ਦੇ ਸੈਕਟਰ ਸਟਾਫ ਨੂੰ ਪੀ.ਸੀ.ਪੀ.ਐਨ.ਡੀ.ਟੀ ਐਕਟ (Pre-Conception and Pre-Natal Diagnostic Techniques Act) ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੂੰ ਆਪਣੇ ਖੇਤਰਾਂ ਵਿੱਚ ਲੋਕਾਂ ਨੂੰ ਲਿੰਗ ਅਨੁਪਾਤ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਸਮਾਜ ਵਿੱਚ ਬੇਟੇ-ਬੇਟੀ ਦੇ ਸੰਤੁਲਨ ਨੂੰ ਕਾਇਮ ਰੱਖਿਆ ਜਾ ਸਕੇ।

ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਿਹਤ ਅਧਿਕਾਰੀਆਂ ਦੀ ਨਿਰੰਤਰ ਮਿਹਨਤ ਸਦਕਾ ਹੁਣ ਲੋਕ ਭਰੂਣ ਹੱਤਿਆ ਵਰਗੇ ਗੰਭੀਰ ਅਪਰਾਧ ਬਾਰੇ ਕਾਫੀ ਸਚੇਤ ਹੋ ਰਹੇ ਹਨ। ਉਨ੍ਹਾਂ ਐਕਟ ਨਾਲ ਜੁੜੀਆਂ ਨਵੀਆਂ ਗਾਈਡਲਾਈਨਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਐਕਟ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਸਜ਼ਾਵਾਂ ਨਿਰਧਾਰਤ ਹਨ। ਗਰਭਵਤੀ ਔਰਤ ਦੇ ਅਲਟ੍ਰਾਸਾਊਂਡ ਲਈ ਸਿਰਫ ਮਾਹਰ ਡਾਕਟਰ ਦੀ ਸਿਫ਼ਾਰਸ਼ ਹੀ ਕਾਨੂੰਨੀ ਹੈ, ਜਦ ਕਿ ਲਿੰਗ ਪਛਾਣ ਕਰਨਾ ਸਖ਼ਤ ਪਾਬੰਦੀਸ਼ੁਦਾ ਹੈ। ਹਰ ਕਲੀਨਿਕ ਦਾ ਰਜਿਸਟਰ ਹੋਣਾ ਲਾਜ਼ਮੀ ਹੈ ਅਤੇ ਉਥੇ 'ਲਿੰਗ ਪਛਾਣ ਕਰਨਾ ਜੁਰਮ ਹੈ' ਦਾ ਬੋਰਡ ਲੱਗਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਵਿਅਕਤੀ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਂਦਾ ਹੈ ਅਤੇ ਉਸਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ। ਇਸ ਨਾਲ ਲੋਕਾਂ ਨੂੰ ਭਰੂਣ ਹੱਤਿਆ ਦੇ ਮਾਮਲੇ ਖੁਲਾਸਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਕੁਲਵੰਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਗ੍ਰਾਮ ਪੰਚਾਇਤਾਂ ਰਾਹੀਂ ਸਮਾਜ ਵਿੱਚ ਲਿੰਗ ਸਮਾਨਤਾ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ। "ਬੇਟੀ ਬਚਾਓ, ਬੇਟੀ ਪੜ੍ਹਾਓ" ਮੁਹਿੰਮ ਵੀ ਇਸ ਐਕਟ ਨਾਲ ਜੁੜੀ ਹੋਈ ਹੈ। ਸਮਾਜ ਦੇ ਹਰ ਖੇਤਰ ਵਿੱਚ ਲੜਕੀਆਂ ਦੀ ਭੂਮਿਕਾ ਮਹੱਤਵਪੂਰਨ ਹੈ, ਇਸ ਲਈ ਉਨ੍ਹਾਂ ਨੂੰ ਸਿੱਖਿਆ ਅਤੇ ਵਿਕਾਸ ਦੇ ਸਮਾਨ ਮੌਕੇ ਮਿਲਣੇ ਚਾਹੀਦੇ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਭਰੂਣ ਹੱਤਿਆ ਜਾਂ ਲਿੰਗ ਪਛਾਣ ਨਾਲ ਸਬੰਧਤ ਕੋਈ ਜਾਣਕਾਰੀ ਜਾਂ ਸ਼ੱਕ ਹੋਵੇ ਤਾਂ ਤੁਰੰਤ ਸਥਾਨਕ ਸਿਹਤ ਵਿਭਾਗ ਜਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰੇ। ਇਹ ਅਪਰਾਧ ਰੋਕਣਾ ਸਾਡੇ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।

ਇਸ ਮੌਕੇ ਐਲ.ਐਚ.ਵੀ. ਗੁਰਮੀਤ ਕੌਰ, ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਕਰਮਜੀਤ ਕੌਰ, ਕਮਲਦੀਪ ਕੌਰ, ਜਗਦੀਪ ਕੌਰ, ਸਿਮਰਜੀਤ ਕੌਰ, ਅਮਨਦੀਪ ਕੌਰ, ਜਸਵਿੰਦਰ ਕੌਰ ਅਤੇ ਪਰਮਜੀਤ ਕੌਰ ਆਦਿ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.