ਤਾਜਾ ਖਬਰਾਂ
ਸਰਹੱਦੀ ਨਸ਼ਾ-ਅੱਤਵਾਦ ਨੈੱਟਵਰਕਾਂ ਲਈ ਵੱਡੇ ਝਟਕੇ ਵਜੋਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਬੀਐਸਐਫ ਨਾਲ ਮਿਲ ਕੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਬਹਿੜਵਾਲ ਵਿੱਚ ਵੱਡੀ ਕਾਰਵਾਈ ਕੀਤੀ। ਇਸ ਦੌਰਾਨ ਸਾਜਨ ਸਿੰਘ ਉਰਫ ਬਿੱਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸਦੇ ਕਬਜ਼ੇ ਤੋਂ 25.907 ਕਿਲੋਗ੍ਰਾਮ ਹੈਰੋਇਨ ਅਤੇ 9 ਐਮਐਮ ਗਲੌਕ ਪਿਸਤੌਲ ਬਰਾਮਦ ਕੀਤੀ ਗਈ।
ਪੁਲਿਸ ਦੀ ਮੁੱਢਲੀ ਜਾਂਚ 'ਚ ਖੁਲਾਸਾ ਹੋਇਆ ਹੈ ਕਿ ਇਹ ਗੈਰਕਾਨੂੰਨੀ ਧੰਧਾ ਵਿਦੇਸ਼-ਅਧਾਰਤ ਹਰਪ੍ਰੀਤ ਸਿੰਘ ਉਰਫ ਹੈਪੀ-ਜੱਟ ਨਾਲ ਜੁੜਿਆ ਹੋਇਆ ਹੈ। ਉਸਦੀ ਹਵਾਲਗੀ ਲਈ ਪੁਲਿਸ ਵੱਲੋਂ ਸਰਗਰਮ ਯਤਨ ਜਾਰੀ ਹਨ। ਇਸ ਸਬੰਧੀ ਥਾਣਾ ਏਐਨਟੀਐਫ, ਐਸਏਐਸ ਨਗਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।
ਅਧਿਕਾਰੀਆਂ ਮੁਤਾਬਕ, ਨੈੱਟਵਰਕ ਦੇ ਪਿਛਲੇ ਅਤੇ ਅੱਗੇ ਦੇ ਸਬੰਧਾਂ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ ਤਾਂ ਜੋ ਪੂਰੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ। ਪੰਜਾਬ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਉਹ ਨਸ਼ਾ ਤਸਕਰੀ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਅਤੇ ਰਾਜ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣ ਦੇ ਆਪਣੇ ਵਚਨ 'ਤੇ ਅਡੋਲ ਹੈ।
Get all latest content delivered to your email a few times a month.