ਤਾਜਾ ਖਬਰਾਂ
ਚੰਡੀਗੜ੍ਹ: ਪੰਜਾਬ ਵਿੱਚ ਹੜ੍ਹਾਂ ਦੇ ਸਮੇਂ ਮਾਧੋਪੁਰ ਹੈੱਡਵਰਕਸ ‘ਤੇ ਹੋਈ ਲਾਪਰਵਾਹੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੜਾ ਕਦਮ ਚੁੱਕਿਆ ਹੈ। ਸਰਕਾਰ ਨੇ ਜਾਂਚ ਦੌਰਾਨ ਗੰਭੀਰ ਕੁਤਾਹੀ ਸਾਹਮਣੇ ਆਉਣ ‘ਤੇ ਤਿੰਨ ਜ਼ਿੰਮੇਵਾਰ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਸਸਪੈਂਡ ਕੀਤੇ ਗਏ ਅਧਿਕਾਰੀਆਂ ਵਿੱਚ ਗੁਰਦਾਸਪੁਰ ਦੇ ਐਕਸੀਅਨ ਨਿਤਿਨ ਸੂਦ, ਜੇਈ ਸਚਿਨ ਠਾਕੁਰ ਅਤੇ ਅਰੁਣ ਕੁਮਾਰ ਸ਼ਾਮਲ ਹਨ।
ਜਾਣਕਾਰੀ ਅਨੁਸਾਰ, ਹੜ੍ਹਾਂ ਦੌਰਾਨ ਮਾਧੋਪੁਰ ਹੈੱਡਵਰਕਸ ਦੇ ਗੇਟ ਟੁੱਟ ਜਾਣ ਕਾਰਨ ਸਥਾਨਕ ਇਲਾਕੇ ਵਿੱਚ ਹਾਲਾਤ ਹੋਰ ਗੰਭੀਰ ਹੋ ਗਏ ਸਨ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਸਪੱਸ਼ਟ ਹੋਇਆ ਕਿ ਡਿਊਟੀ ਦੌਰਾਨ ਅਧਿਕਾਰੀਆਂ ਵੱਲੋਂ ਲਾਪਰਵਾਹੀ ਵਰਤੀ ਗਈ ਸੀ।
Get all latest content delivered to your email a few times a month.