ਤਾਜਾ ਖਬਰਾਂ
ਸੰਗਰੂਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਦਾ ਘਿਰਾਓ ਕੀਤਾ। ਇਹ ਰੋਸ ਪ੍ਰਦਰਸ਼ਨ ਇਸਤਰੀ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਹਿੱਸਾ ਲਿਆ। ਪ੍ਰਦਰਸ਼ਨ ਦੌਰਾਨ ਮਹਿਲਾ ਵਰਕਰਾਂ ਨੇ ਹੱਥਾਂ ਵਿੱਚ ਤਖਤੀਆਂ ਫੜ ਕੇ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਗੁੱਸਾ ਜਾਹਿਰ ਕੀਤਾ।
ਇਹ ਪ੍ਰਦਰਸ਼ਨ ਮੁੱਖ ਤੌਰ 'ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਬਾਰੇ ਵਰਤੀ ਗਈ ਭੱਦੀ ਭਾਸ਼ਾ ਦੇ ਖ਼ਿਲਾਫ਼ ਸੀ। ਮਹਿਲਾ ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਦਾ ਮੁੱਖ ਮੰਤਰੀ ਜੇਕਰ ਇਸ ਤਰ੍ਹਾਂ ਦੀ ਅਪਮਾਨਜਨਕ ਸ਼ਬਦਾਵਲੀ ਵਰਤਦਾ ਹੈ ਤਾਂ ਉਸ ਨੂੰ ਮੁੱਖ ਮੰਤਰੀ ਰਹਿਣ ਦਾ ਹੱਕ ਨਹੀਂ। ਉਨ੍ਹਾਂ ਨੇ ਭਗਵੰਤ ਮਾਨ ਤੋਂ ਜਨਤਕ ਤੌਰ 'ਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ।
ਇਸਤਰੀ ਵਿੰਗ ਪ੍ਰਧਾਨ ਹਰਗੋਬਿੰਦ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੇ ਹੱਕਾਂ ਬਾਰੇ ਗੱਲ ਕਰਨ ਦੀ ਬਜਾਏ ਗੈਰ-ਸੰਬੰਧਿਤ ਮਾਮਲਿਆਂ ਵੱਲ ਧਿਆਨ ਦੇ ਰਹੇ ਹਨ। ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਦੇ ਮੁੱਦਿਆਂ ’ਤੇ ਗੰਭੀਰਤਾ ਨਹੀਂ ਦਿਖਾਈ ਤਾਂ ਅਕਾਲੀ ਦਲ ਇਸਤਰੀ ਵਿੰਗ ਆਪਣਾ ਰੋਸ ਹੋਰ ਵੀ ਤੀਖਾ ਕਰੇਗੀ।
Get all latest content delivered to your email a few times a month.