IMG-LOGO
ਹੋਮ ਪੰਜਾਬ: ਅਲਵਰ ਦੀਆਂ ਸੰਗਤਾਂ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਸ਼੍ਰੋਮਣੀ ਕਮੇਟੀ...

ਅਲਵਰ ਦੀਆਂ ਸੰਗਤਾਂ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਸ਼੍ਰੋਮਣੀ ਕਮੇਟੀ ਨੂੰ ਸੌਂਪੀ ਗਈ ਰਾਹਤ ਸਮੱਗਰੀ

Admin User - Sep 20, 2025 06:16 PM
IMG

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਰੂਰਤਮੰਦ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਵਿੱਚ ਸਹਿਯੋਗ ਦਿੰਦਿਆਂ ਅਲਵਰ ਦੀਆਂ ਸੰਗਤਾਂ ਨੇ ਬੀਤੇ ਕੱਲ੍ਹ ਨਕਦ ਰਾਸ਼ੀ ਦੇ ਨਾਲ-ਨਾਲ ਕਣਕ, ਆਟਾ, ਬਰਤਨ, ਕੱਪੜੇ ਅਤੇ ਹੋਰ ਲੋੜੀਂਦਾ ਸਮਾਨ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ।

ਇਸ ਮੌਕੇ ਤੇ ਮੀਤ ਸਕੱਤਰ ਸ. ਸੁਖਬੀਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਕਮੇਟੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਸੇਵਾਵਾਂ ਕਰ ਰਹੀ ਹੈ ਅਤੇ ਲੋਕਾਂ ਦੀਆਂ ਜਰੂਰੀਆਂ ਲੋੜਾਂ ਨੂੰ ਪੂਰਾ ਕਰਨ ਦਾ ਯਤਨ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਅਤੇ ਵਿਦੇਸ਼ ਤੋਂ ਸੰਗਤਾਂ ਵੀ ਇਸ ਕਾਰਜ ਵਿੱਚ ਵੱਡਾ ਸਹਿਯੋਗ ਕਰ ਰਹੀਆਂ ਹਨ।

ਅਲਵਰ ਦੀਆਂ ਸੰਗਤਾਂ ਨੇ ਨਾ ਸਿਰਫ਼ ਨਕਦ ਰਾਸ਼ੀ, ਸਗੋਂ ਹੋਰ ਰਸਦਾਂ ਵੀ ਭੇਟ ਕੀਤੀਆਂ, ਜਿਨ੍ਹਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਬਲਵਿੰਦਰ ਸਿੰਘ, ਸ. ਜਸਬੀਰ ਸਿੰਘ, ਹੈੱਡ ਪ੍ਰਚਾਰਕ ਸ. ਜਗਦੇਵ ਸਿੰਘ, ਸ. ਹਰਜਿੰਦਰ ਸਿੰਘ ਪੱਟੀ, ਸ. ਯਾਦਵਿੰਦਰ ਸਿੰਘ ਅਤੇ ਅਲਵਰ ਦੀਆਂ ਸੰਗਤਾਂ ਵਿੱਚ ਸ. ਸਲੋਕ ਸਿੰਘ, ਸ. ਸਾਹੁਲ ਖਾਨ, ਸ. ਮੁਖ਼ਤਿਆਰ, ਸ. ਸੁਰਜੀਤ ਸਿੰਘ, ਸ. ਮਨਜੀਤ ਸਿੰਘ, ਸ. ਕਿਸ਼ਤ ਸਿੰਘ, ਸ. ਗੁਰਮੀਤ ਸਿੰਘ, ਸ. ਲਖਮੀਰ ਸਿੰਘ, ਸ. ਰਾਜਿੰਦਰ ਸਿੰਘ, ਸ. ਜਗਤਾਰ ਸਿੰਘ, ਸ. ਅਮਰੀਕ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.