ਤਾਜਾ ਖਬਰਾਂ
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸਿਆਸੀ ਪਾਰਟੀਆਂ ਨੇ ਆਪਣੇ-ਆਪਣੇ ਉਮੀਦਵਾਰਾਂ ਦੇ ਐਲਾਨ ਕਰ ਦਿੱਤੇ ਹਨ। ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਵੱਲੋਂ ਹਰਮੀਤ ਸਿੰਘ ਸੰਧੂ ਚੋਣ ਮੈਦਾਨ ਵਿੱਚ ਹੋਣਗੇ। ਉਨ੍ਹਾਂ ਨੇ ਤਰਨਤਾਰਨ ਵਿਖੇ ਇਕ ਰੈਲੀ ਦੌਰਾਨ ਪਾਰਟੀ ਵਰਕਰਾਂ ਅਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ।
ਇਸੇ ਦੌਰਾਨ ਪੰਜਾਬ ਭਾਜਪਾ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਹਰਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਉਪਚੋਣ ਦੀਆਂ ਤਿਆਰੀਆਂ ਲਈ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਇੰਚਾਰਜ, ਜਦਕਿ ਸਾਬਕਾ ਸੀਪੀਏ ਕੇਡੀ ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਸੀ।
ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਬਣਾਇਆ ਹੈ। ਇਹ ਐਲਾਨ ਸੁਖਬੀਰ ਸਿੰਘ ਬਾਦਲ ਨੇ ਝਬਾਲ ਦੀ ਦਾਣਾ ਮੰਡੀ ਵਿਖੇ ਕੀਤੇ ਇਕ ਵੱਡੇ ਇਕੱਠ ਦੌਰਾਨ ਕੀਤਾ। ਸੁਖਬੀਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਕਾਲੀ ਦਲ ਦੇ ਹੱਕ ’ਚ ਵੋਟ ਪਾਓ।
ਇਸ ਤਰ੍ਹਾਂ ਤਰਨਤਾਰਨ ਉਪਚੋਣ ਇੱਕ ਤਿਕੋਣਾ ਮੁਕਾਬਲਾ ਬਣਦਾ ਨਜ਼ਰ ਆ ਰਿਹਾ ਹੈ, ਜਿਸ ’ਚ ਆਪ, ਭਾਜਪਾ ਅਤੇ ਅਕਾਲੀ ਦਲ ਆਪਣੇ-ਆਪਣੇ ਉਮੀਦਵਾਰਾਂ ਨਾਲ ਮੈਦਾਨ ਵਿਚ ਹਨ।
Get all latest content delivered to your email a few times a month.