IMG-LOGO
ਹੋਮ ਪੰਜਾਬ, ਰਾਸ਼ਟਰੀ, ਰਾਜਿਸਥਾਨ ਦੇ ਮੰਡੀ ਗੋਲੂਵਾਲਾ ਗੁਰਦੁਆਰਾ ਸਾਹਿਬ ’ਤੇ ਹਮਲੇ ਦੇ ਦੋਸ਼ੀਆਂ...

ਰਾਜਿਸਥਾਨ ਦੇ ਮੰਡੀ ਗੋਲੂਵਾਲਾ ਗੁਰਦੁਆਰਾ ਸਾਹਿਬ ’ਤੇ ਹਮਲੇ ਦੇ ਦੋਸ਼ੀਆਂ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਹੋਵੇ : SGPC ਪ੍ਰਧਾਨ

Admin User - Oct 03, 2025 05:43 PM
IMG

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਿਸਥਾਨ ਦੇ ਜ਼ਿਲ੍ਹਾ ਹਨੁਮਾਨਗੜ੍ਹ ਦੇ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ, ਮੰਡੀ ਗੋਲੂਵਾਲਾ ਵਿੱਚ ਹੋਏ ਹਮਲੇ ਦੀ ਕੜੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਗੁਰਦੁਆਰੇ ਅੰਦਰ ਸੁੱਤੇ ਸਿੰਘਾਂ ਉੱਤੇ ਵਹਿਸ਼ੀਆਨਾ ਤਰੀਕੇ ਨਾਲ ਹਮਲਾ ਕੀਤਾ ਗਿਆ, ਜਿਸ ਵਿੱਚ ਸਿੰਘਾਂ ਸਮੇਤ ਛੋਟੇ-ਛੋਟੇ ਬੱਚੇ ਵੀ ਗੰਭੀਰ ਜ਼ਖਮੀ ਹੋਏ ਹਨ। ਧਾਮੀ ਨੇ ਕਿਹਾ ਕਿ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਪੁਲਿਸ ਵੀ ਮੌਜੂਦ ਸੀ, ਜੋ ਬਹੁਤ ਹੀ ਦੁੱਖਦਾਈ ਅਤੇ ਚਿੰਤਾਜਨਕ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਮਲਾ ਯੋਜਨਾ ਬੱਧ ਤਰੀਕੇ ਨਾਲ ਕਰਵਾਇਆ ਗਿਆ ਹੈ, ਜਿਸਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਨੇ ਸਰਕਾਰ ਨੂੰ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਕੜੀਆਂ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।

ਐਸ.ਜੀ.ਪੀ.ਸੀ. ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਹਮੇਸ਼ਾ ਦੇਸ਼ ਦੀ ਸੁਰੱਖਿਆ ਲਈ ਅਗਵਾਈ ਕੀਤੀ ਹੈ ਅਤੇ ਹਰ ਖਿੱਤੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਹੈ, ਪਰ ਇਸ ਦੇ ਬਾਵਜੂਦ ਵੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾਣਾ ਦੁਖਦਾਈ ਹੈ। ਧਾਮੀ ਨੇ ਯਾਦ ਦਿਵਾਇਆ ਕਿ ਰਾਜਿਸਥਾਨ ਵਿੱਚ ਪਹਿਲਾਂ ਵੀ ਸਿੱਖਾਂ ਨੂੰ ਕਕਾਰਾਂ ਕਰਕੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ, ਪਰ ਸ਼੍ਰੋਮਣੀ ਕਮੇਟੀ ਅਤੇ ਸਥਾਨਕ ਸਿੱਖਾਂ ਦੀ ਅਵਾਜ਼ ਨਾਲ ਸਰਕਾਰ ਨੂੰ ਆਪਣੇ ਫੈਸਲੇ ਬਦਲਣੇ ਪਏ ਸਨ।

ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਕੁਝ ਲੋਕ ਸਮਾਜ ਵਿੱਚ ਵੰਡ ਪਾ ਕੇ ਆਪਣੀ ਰਾਜਨੀਤੀ ਚਮਕਾਉਣ ਦੀ ਕੋਸ਼ਿਸ ਕਰ ਰਹੇ ਹਨ, ਜੋ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਧਾਮੀ ਨੇ ਰਾਜਿਸਥਾਨ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.