IMG-LOGO
ਹੋਮ ਪੰਜਾਬ: ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 6 ਅਕਤੂਬਰ ਨੂੰ...

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 6 ਅਕਤੂਬਰ ਨੂੰ ਜ਼ਿਲ੍ਹੇ ਦੇ ਸਕੂਲਾਂ ਤੇ ਕਾਲਜਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

Admin User - Oct 03, 2025 08:51 PM
IMG

ਹੁਸ਼ਿਆਰਪੁਰ, 3 ਅਕਤੂਬਰ: ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ 6 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸਕੂਲਾਂ, ਕਾਲਜਾਂ ਅਤੇ ਵਿੱਦਿਅਕ ਸੰਸਥਾਵਾਂ (ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ) ਲਈ ਦੁਪਹਿਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਤਹਿਤ ਜਾਰੀ ਕੀਤਾ ਹੈ, ਜਿਸ ਦਾ ਉਦੇਸ਼ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੁਵਿਧਾਵਾਂ ਦਾ ਖਿਆਲ ਰੱਖਣਾ ਹੈ। ਇਸ ਛੁੱਟੀ ਦਾ ਉਦੇਸ਼ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਬਿਨਾ ਰੁਕਾਵਟ ਹਿੱਸਾ ਲੈਣ ਦੀ ਸਹੂਲਤ ਪ੍ਰਦਾਨ ਕਰਨਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.