ਤਾਜਾ ਖਬਰਾਂ
ਪਠਾਨਕੋਟ, 8 ਅਕਤੂਬਰ- ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਸਮਰਪਿਤ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਪਠਾਨਕੋਟ ਪਹੁੰਚ ਨੂੰ ਲੈ ਕੇ ਅਗੇਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਇੱਕ ਰੀਵਿਓ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ‘ਤੇ ਸਰਦਾਰ ਹਰਜੋਤ ਸਿੰਘ ਬੈਂਸ, ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ , ਦੀਪਕ ਬਾਲੀ ਅਡਵਾਈਜਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਅਤੇ ਡਾ. ਅਭਿਨਵ ਤ੍ਰਿਖਾ ਸਕੱਤਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਵਿਸ਼ੇਸ਼ ਤੌਰ ‘ਤੇ ਹਾਜਰ ਹੋਏ। ਇਸ ਤੋਂ ਇਲਾਵਾ ਸਰਵਸ੍ਰੀ ਸ੍ਰੀ ਆਦਿੱਤਿਆ ਉਪਲ ਡਿਪਟੀ ਕਮਿਸਨਰ ਪਠਾਨਕੋਟ, ਦਲਜਿੰਦਰ ਸਿੰਘ ਢਿੱਲੋਂ ਐਸ.ਐਸ.ਪੀ. ਪਠਾਨਕੋਟ, ਸਵਰਨ ਸਲਾਰੀਆ ਪ੍ਰਦੇਸ਼ ਉਪ ਪ੍ਰਧਾਨ ਆਮ ਆਦਮੀ ਪਾਰਟੀ, ਅਮਨਦੀਪ ਸੰਧੂ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪਠਾਨਕੋਟ,ਅਰਸਦੀਪ ਸਿੰਘ ਏ.ਡੀ.ਸੀ. (ਜ)-ਕਮ-ਆਰ.ਟੀ.ਓ. ਪਠਾਨਕੋਟ ਅਤੇ ਹੋਰ ਵੀ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਅਤੇ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।
ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸਹਾਦਤ ਦੀ 350ਵੀਂ ਵਰੇਗੰਢ ਨੂੰ ਪੰਜਾਬ ਸਰਕਾਰ ਵੱਲੋਂ ਰਾਜ ਪੱਧਰ ਤੇ ਮਨਾਇਆ ਜਾ ਰਿਹਾ ਹੈ। ਜਿਸ ਸਬੰਧ ਵਿੱਚ ਵੱਖ ਵੱਖ ਸਥਾਨਾਂ ਤੋਂ ਨਗਰ ਕੀਰਤਨ ਕੱਢੇ ਜਾਣੇ ਹਨ। ਇਸੇ ਤਰ੍ਹਾਂ ਹੀ ਇੱਕ ਨਗਰ ਕੀਰਤਨ ਸ੍ਰੀਨਗਰ ਤੋਂ ਚਲ ਕੇ 20 ਨਵੰਬਰ 2025 ਨੂੰ ਪਠਾਨਕੋਟ ਪਹੁੰਚ ਰਹੇ ਹਨ ਜੋ ਜਿਲ੍ਹਾ ਹੁਸਿਆਰਪੁਰ ਤੋਂ ਹੁੰਦੇ ਹੋਏ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ 20 ਨਵੰਬਰ ਨੂੰ ਜਿਲ੍ਹਾ ਪਠਾਨਕੋਟ ਵਿਖੇ ਮਾਧੋਪੁਰ ਪਹੁੰਚ ਰਿਹਾ ਹੈ ਜਿੱਥੇ ਪੰਜਾਬ ਪੁਲਿਸ ਵੱਲੋਂ ਨਗਰ ਕੀਰਤਨ ਨੂੰ ਗਾਰਡ ਆਫ ਆਨਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਮਾਧੋਪੁਰ ਤੋਂ ਸੁਜਾਨਪੁਰ-ਮਲਿਕਪੁਰ, ਮਲਿਕਪੁਰ ਤੋਂ ਟੈਂਕ ਚੋਕ, ਗੁਰਦਾਸਪੁਰ ਰੋਡ, ਲਾਈਟਾਂ ਵਾਲਾ ਚੌਕ, ਢਾਂਗੂ ਰੋਡ ਤੋਂ ਹੁੰਦੇ ਹੋਏ ਐਸ.ਡੀ.ਕਾਲਜ ਪਠਾਨਕੋਟ ਵਿਖੇ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਾਵਨ ਸਰੂਪ, ਪੰਜ ਪਿਆਰੇ ਸਾਹਿਬਾਨ ਅਤੇ ਲਗਭਗ 500/600 ਸੰਗਤ ਸ਼ਾਮਲ ਹੋਵੇਗੀ।
ਉਨ੍ਹਾਂ ਜਿਲ੍ਹਾ ਪਠਾਨਕੋਟ ਦੇ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਸਾਰੇ ਮਿਲਕੇ 20 ਨਵੰਬਰ ਨੂੰ ਨਗਰ ਕੀਰਤਨ ਦੇ ਪਠਾਨਕੋਟ ਪਹੁੰਚਣ ‘ਤੇ ਸਵਾਗਤ ਕਰੀਏ ਅਤੇ ਗੁਰੂ ਸਾਹਿਬਾਨਾਂ ਦਾ ਆਸੀਰਵਾਦ ਪ੍ਰਾਪਤ ਕਰੀਏ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ ਲਮੀਣੀ ਸਟੇਡੀਅਮ ਵਿਖੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਤੇ ਅਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਵੀ ਦਿਖਾਇਆ ਜਾਵੇਗਾ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਦਿਸਾ ਨਿਰਦੇਸ ਦਿੰਦਿਆਂ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅ ‘ਤੇ ਸਕੂਲੀ ਬੱਚਿਆਂ ਨੂੰ ਜਰੂਰ ਵਿਜਿਟ ਕਰਵਾਈ ਜਾਵੇ ਤਾਂ ਜੋ ਵਿਦਿਆਰਥੀ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਚੰਗੀ ਸੇਧ ਲੈ ਸਕਣ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਦੀਪਕ ਬਾਲੀ, ਅਡਵਾਈਜਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਲਾਸਾਨੀ ਹੈ ਉਨ੍ਹਾਂ ਵਰਗੀ ਸਹਾਦਤ ਦੁਨੀਆ ਚੋਂ ਕਿਤੇ ਨਹੀਂ ਮਿਲਦੀ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬਾਨ ਦੀ ਦਿੱਤੀ ਸਹਾਦਤ ਨੂੰ ਸਮਰਪਿਤ ਨਗਰ ਕੀਰਤਨ ਪੰਜਾਬ ਪਹੁੰਚ ਰਹੇ ਹਨ ਅਤੇ ਮਾਧੋਪੁਰ ਵਿਖੇ ਪਹੁੰਚਣ ਤੇ ਵੱਡਾ ਗਾਰਡ ਆਫ ਆਨਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸਹਾਦਤ ਨੂੰ ਪ੍ਰਦੇਸ ਪੱਧਰ ਤੇ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਅਪੀਲ ਹੈ ਕਿ ਧਰਮ ਅਤੇ ਜਾਤੀ ਨੂੰ ਪਿੱਛੇ ਛੱਡਦੇ ਹੋਏ ਗੁਰੂ ਸਾਹਿਬਾਨ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਆਸੀਰਵਾਦ ਪ੍ਰਾਪਤ ਕਰੋ।
ਜਿਕਰਯੋਗ ਹੈ ਕਿ ਮੀਟਿੰਗ ਤੋਂ ਪਹਿਲਾ ਸਰਦਾਰ ਹਰਜੋਤ ਸਿੰਘ ਬੈਂਸ, ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ ਦੇ ਪਠਾਨਕੋਟ ਪਹੁੰਚਣ ਤੇ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।
Get all latest content delivered to your email a few times a month.