ਤਾਜਾ ਖਬਰਾਂ
ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਨੇ ਆਪਣੇ ਉੱਪਰ ਲੱਗੇ ਗੰਭੀਰ ਇਲਜ਼ਾਮਾਂ ਤੋਂ ਬਾਅਦ ਖੁਦਕੁਸ਼ੀ ਕਰ ਲਈ। ਇਸ ਘਟਨਾ ਨੇ ਸਿਰਫ ਹਰਿਆਣਾ ਹੀ ਨਹੀਂ, ਸਗੋਂ ਪੰਜਾਬ ਵਿੱਚ ਵੀ ਸਿਆਸੀ ਅਤੇ ਸਮਾਜਿਕ ਮਾਹੌਲ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ।
ਸਵੇਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁਖ ਸਾਂਝਾ ਕੀਤਾ। ਇਸ ਦੇ ਬਾਅਦ ਹੁਣ ਇਸ ਘਟਨਾ ਦੇ ਸੰਦਰਭ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ADGP ਪੂਰਨ ਕੁਮਾਰ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ।
ਪੂਰਨ ਕੁਮਾਰ ਦੇ ਪਰਿਵਾਰ ਅਤੇ ਅਨੁਸੂਚਿਤ ਜਾਤੀਆਂ ਵੱਲੋਂ 31 ਮੈਂਬਰੀ ਕਮੇਟੀ ਬਣਾਈ ਗਈ ਹੈ। ਕਮੇਟੀ ਨੇ ਐਲਾਨ ਕੀਤਾ ਹੈ ਕਿ ਡੀਜੀਪੀ ਸ਼ਤਰੂਘਨ ਕਪੂਰ ਅਤੇ ਐਸਪੀ ਨਰਿੰਦਰ ਬਿਜਾਰਨੀਆ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਪੋਸਟਮਾਰਟਮ ਨਹੀਂ ਕੀਤਾ ਜਾਵੇਗਾ। ਐਤਵਾਰ, 12 ਅਕਤੂਬਰ ਨੂੰ ਦੁਪਹਿਰ 2 ਵਜੇ, ਚੰਡੀਗੜ੍ਹ ਦੇ ਸੈਕਟਰ 20 ਸਥਿਤ ਗੁਰੂ ਰਵਿਦਾਸ ਗੁਰਦੁਆਰੇ ਵਿੱਚ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ।
ਪੋਸਟਮਾਰਟਮ ਵਿਵਾਦ ਦੇ ਤਹਿਤ, ਡਾਕਟਰਾਂ, ਫੋਰੈਂਸਿਕ ਮਾਹਿਰਾਂ ਅਤੇ ਵੀਡੀਓਗ੍ਰਾਫੀ ਟੀਮ ਸ਼ਨੀਵਾਰ ਦੁਪਹਿਰ ਚੰਡੀਗੜ੍ਹ PGI ਦੇ ਮੁਰਦਾਘਰ ਪਹੁੰਚੇ, ਪਰ ਪਰਿਵਾਰ ਵੱਲੋਂ ਕੋਈ ਮੈਂਬਰ ਹਾਜ਼ਰ ਨਹੀਂ ਹੋਇਆ। ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਕਿ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਪੋਸਟਮਾਰਟਮ ਨਹੀਂ ਕੀਤਾ ਜਾਵੇਗਾ।
ਇਸ ਦੌਰਾਨ, ਰੋਹਤਕ ਦੇ ਐਸਪੀ ਨਰਿੰਦਰ ਬਿਜਾਰਨੀਆ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕੈਬਨਿਟ ਮੀਟਿੰਗ ਮੁਲਤਵੀ ਕੀਤੀ ਅਤੇ ਮੰਤਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਡੀਜੀਪੀ ਸ਼ਤਰੂਘਨ ਕਪੂਰ ਨੂੰ ਛੁੱਟੀ ‘ਤੇ ਭੇਜਣ ਦਾ ਪ੍ਰਸਤਾਵ ਰੱਖਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਦੇ ਸਾਥੀਆਂ ਨਾਲ ਵੀ ਗੱਲਬਾਤ ਕੀਤੀ।
Get all latest content delivered to your email a few times a month.