ਤਾਜਾ ਖਬਰਾਂ
ਤਰਨਤਾਰਨ ਪੁਲਿਸ ਨੇ ਵਿਦੇਸ਼ ਬੈਠੇ ਗੈਂਗਸਟਰ ਸੱਤਾ ਨੌਸ਼ਹਿਰਾ ਨਾਲ ਸਬੰਧਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਪਛਾਣ ਹਰਪ੍ਰੀਤ ਸਿੰਘ ਪਿੰਡ ਵੜਿੰਗ ਮੋਹਨਪੁਰ, ਮਹਿਕਪ੍ਰੀਤ ਸਿੰਘ ਪਿੰਡ ਕੁੱਲਾ ਅਤੇ ਅਨਮੋਲ ਸਿੰਘ ਮੋਲਾ ਵਾਸੀ ਸੇਰੋਂ ਵੱਜੋਂ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਪਿਸਟਲ ਵੀ ਬਰਾਮਦ ਕੀਤੀਆਂ ਹਨ।
ਐਸ.ਐਸ.ਪੀ ਡਾ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਇਹ ਮੁਲਜ਼ਮ ਸੱਤਾ ਨੌਸ਼ਹਿਰਾ ਦੇ ਹੁਕਮਾਂ ‘ਤੇ ਭੋਲੇ ਭਾਲੇ ਲੋਕਾਂ ਨੂੰ ਡਰਾਉਂਦੇ ਹੋਏ ਫਿਰੋਤੀ ਦੀ ਰਕਮ ਵਸੂਲਦੇ ਸਨ। ਮੁਲਜ਼ਮਾਂ ਨੂੰ ਪਿੰਡ ਸ਼ੇਰੋ ਨੇੜਿਓਂ ਨਾਕੇਬੰਦੀ ਦੌਰਾਨ ਮੋਟਰਸਾਈਕਲ ‘ਤੇ ਜਾਂਦਿਆਂ ਗ੍ਰਿਫ਼ਤਾਰ ਕੀਤਾ ਗਿਆ। ਇਸ ਕਾਰਵਾਈ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਅੱਗੇ ਪੁੱਛਗਿੱਛ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਐਸ.ਐਸ.ਪੀ ਨੇ ਲੋਕਾਂ, ਖਾਸ ਕਰਕੇ ਬੱਚਿਆਂ ਨੂੰ ਅਪੀਲ ਕੀਤੀ ਹੈ ਕਿ ਅਪਰਾਧ ਦੀ ਦੁਨੀਆਂ ਵਿੱਚ ਕਦੇ ਵੀ ਰਾਤ ਤੋਂ ਬਾਅਦ ਸਵੇਰ ਨਹੀਂ ਹੁੰਦਾ। ਉਹਨਾਂ ਨੇ ਕਿਹਾ ਕਿ ਇਸ ਤੋਂ ਦੂਰ ਰਹਿ ਕੇ ਪੜ੍ਹਾਈ-ਲਿਖਾਈ ਅਤੇ ਚੰਗੀ ਜ਼ਿੰਦਗੀ ਬਿਤਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ, ਆਮ ਲੋਕਾਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਜੇ ਕਿਸੇ ਕੋਲੋਂ ਫਿਰੋਤੀ ਦੀ ਕਾਲ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਉਕਤ ਫਿਰੋਤੀ ਮੰਗਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।
Get all latest content delivered to your email a few times a month.