ਤਾਜਾ ਖਬਰਾਂ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਚੰਡੀਗੜ੍ਹ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਵਾਈ ਪੂਰਨ ਕੁਮਾਰ ਦੁਆਰਾ ਹਾਲ ਹੀ ਵਿੱਚ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਸੂ-ਮੋਟੋ ਕਾਰਵਾਈ ਸ਼ੁਰੂ ਕੀਤੀ ਹੈ। ਕਮਿਸ਼ਨ ਨੇ ਡਾਇਰੈਕਟਰ ਜਨਰਲ ਆਫ ਪੁਲਿਸ ਚੰਡੀਗੜ੍ਹ ਤੋਂ ਇਸ ਮਾਮਲੇ ਸਬੰਧੀ ਵਿਸਥਾਰਪੂਰਕ ਰਿਪੋਰਟ ਤਲਬ ਕੀਤੀ ਹੈ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਅਖ਼ਬਾਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ। ਇਸਦੇ ਬਾਅਦ ਕਮਿਸ਼ਨ ਨੇ ਡੀ.ਜੀ.ਪੀ. ਚੰਡੀਗੜ੍ਹ ਨੂੰ ਹਦਾਇਤ ਦਿੱਤੀ ਕਿ ਮ੍ਰਿਤਕ ਅਧਿਕਾਰੀ ਦਾ ਸੁਸਾਇਡ ਨੋਟ, ਮ੍ਰਿਤਕ ਦੀ ਪਤਨੀ ਅਮਨੀਤ ਕੌਰ ਵੱਲੋਂ ਕੀਤੀ ਗਈ ਸ਼ਿਕਾਇਤ, ਅਤੇ ਇਸ ਸਬੰਧੀ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ 13 ਅਕਤੂਬਰ 2025 ਤੱਕ ਪੇਸ਼ ਕੀਤੀ ਜਾਵੇ।
ਇਸ ਦੇ ਨਾਲ ਹੀ, ਚੇਅਰਮੈਨ ਜਸਵੀਰ ਸਿੰਘ ਗੜ੍ਹੀ 13 ਅਕਤੂਬਰ 2025 ਨੂੰ ਸੋਮਵਾਰ ਦੇ ਦਿਨ ਪੀੜਤ ਪਰਿਵਾਰ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਵੀ ਕਰਨਗੇ।
Get all latest content delivered to your email a few times a month.