ਤਾਜਾ ਖਬਰਾਂ
ਮਹਾਰਾਸ਼ਟਰ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਗੁਰਿਆਈ ਗੁਰਪੁਰਬ ਉੱਚ ਪੱਧਰ ’ਤੇ ਮਨਾਉਣ ਲਈ ਵਿਸ਼ੇਸ਼ ਤੌਰ ‘ਤੇ ਸਮਾਗਮਾਂ ਦਾ ਆਯੋਜਨ ਕਰ ਰਹੀ ਹੈ। ਇਹ ਸਮਾਗਮ ਸਿੱਖ ਧਰਮ ਦੇ ਗੁਰੂ ਸਾਹਿਬਾਨਾਂ ਦੀਆਂ ਬੇਮਿਸਾਲ ਕੁਰਬਾਨੀਆਂ, ਨਿਰਸਵਾਰਥਤਾ, ਸਿਖਿਆਵਾਂ ਅਤੇ ਸਭ ਧਰਮਾਂ ਪ੍ਰਤੀ ਪਿਆਰ ਅਤੇ ਭਾਈਚਾਰੇ ਦੇ ਅਹਿਸਾਸ ਤੋਂ ਪ੍ਰੇਰਿਤ ਹਨ।
ਇਸ ਮਹੱਤਵਪੂਰਨ ਸਮਾਗਮ ਦੇ ਸਮੁੱਚੇ ਪ੍ਰਬੰਧ ਲਈ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਬੈਠਕ ਆਯੋਜਿਤ ਕੀਤੀ ਗਈ। ਇਸ ਬੈਠਕ ਦੇ ਨਤੀਜੇ ਵਜੋਂ, ਸਮਾਗਮਾਂ ਦੀ ਯੋਜਨਾ ਅਤੇ ਪ੍ਰਬੰਧ ਲਈ ਇੱਕ ਵਿਸ਼ੇਸ਼ ਸਮਿਤੀ ਦਾ ਨਿਰਮਾਣ ਕੀਤਾ ਗਿਆ, ਜਿਸ ਦੇ ਚੈਅਰਮੈਨ ਵਜੋਂ ਗੁਰਦੁਆਰਾ ਸੱਚਖੰਡ ਬੋਰਡ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਦੀ ਨਿਯੁਕਤੀ ਕੀਤੀ ਗਈ।
ਇਸ ਤਹਿਤ, ਸ੍ਰੀ ਹਜ਼ੂਰ ਸਾਹਿਬ ਨਾਂਦੇੜ, ਨਾਗਪੁਰ ਅਤੇ ਨਵੀ ਮੁੰਬਈ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਗੁਰਿਆਈ ਗੁਰਪੁਰਬ ਲਈ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਡਾ. ਵਿਜੇ ਸਤਬੀਰ ਸਿੰਘ ਨੇ ਮਹਾਰਾਸ਼ਟਰ ਸਰਕਾਰ ਅਤੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਉਪਰਾਲੇ ਸਿੱਖ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਅਤੇ ਸਿੱਖਿਆਵਾਂ ਪ੍ਰਤੀ ਸਰਕਾਰ ਦੀ ਸ਼ਰਧਾ ਅਤੇ ਸਤਿਕਾਰ ਦਰਸਾਉਂਦੇ ਹਨ।
Get all latest content delivered to your email a few times a month.