ਤਾਜਾ ਖਬਰਾਂ
ਅਜਨਾਲਾ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਜਨਾਲਾ ਪਹੁੰਚਣਗੇ, ਜਿੱਥੇ ਉਹ ਹੜ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵੰਡ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ‘ਤੇ ਰਾਜ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਸਥਾਨਕ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਰਹਿਣਗੇ।
ਮੁੱਖ ਮੰਤਰੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਦੀਵਾਲੀ ਤੋਂ ਪਹਿਲਾਂ ਸਾਰੇ ਪ੍ਰਭਾਵਿਤ ਪਰਿਵਾਰਾਂ ਤੱਕ ਆਰਥਿਕ ਸਹਾਇਤਾ ਪਹੁੰਚਾਈ ਜਾਵੇਗੀ, ਤਾਂ ਜੋ ਉਨ੍ਹਾਂ ਨੂੰ ਤਿਉਹਾਰ ਮੌਕੇ ਕੁਝ ਰਾਹਤ ਮਿਲ ਸਕੇ। ਸਰਕਾਰ ਵੱਲੋਂ ਹੜ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਹਰ ਯੋਗ ਪਰਿਵਾਰ ਨੂੰ ਮਦਦ ਦੀ ਰਕਮ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਦੌਰੇ ਦੌਰਾਨ ਮੁੱਖ ਮੰਤਰੀ ਹੜ ਪ੍ਰਭਾਵਿਤ ਖੇਤਰਾਂ ਦੀ ਮੌਕੇ ‘ਤੇ ਸਮੀਖਿਆ ਵੀ ਕਰਨਗੇ ਅਤੇ ਪੁਨਰਵਾਸ ਯੋਜਨਾਵਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ।
Get all latest content delivered to your email a few times a month.