ਤਾਜਾ ਖਬਰਾਂ
ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਨੇ ਅੱਜ ਪਨਬੱਸ/ਪੀਆਰਟੀਸੀ ਦੇ ਅਧਿਕਾਰੀਆਂ ਅਤੇ ਵਰਕਰ ਸਾਥੀਆਂ ਨੂੰ ਅਪੀਲ ਕੀਤੀ ਹੈ ਕਿ ਜਥੇਬੰਦੀ ਵੱਲੋਂ ਆਯੋਜਿਤ ਪ੍ਰੋਗਰਾਮਾਂ ਵਿੱਚ ਭਾਗ ਲੈ ਕੇ ਸਫਲਤਾ ਨੂੰ ਯਕੀਨੀ ਬਣਾਇਆ ਜਾਵੇ।
ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਮਹੀਨੇ ਦੀ ਤਨਖਾਹ ਸਮੇਂ ਤੇ ਨਾ ਮਿਲਣ, ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ, ਅਤੇ ਠੇਕੇਦਾਰਾਂ ਨੂੰ ਬਿਨਾਂ ਵਜ੍ਹਾ ਬਾਹਰ ਕੱਢਣ ਸਮੇਤ ਕਈ ਅਨੁਚਿਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ, ਮਾਨਯੋਗ ਕੋਰਟਾਂ ਦੇ ਫੈਸਲੇ ਅਤੇ ਵਿਭਾਗਾਂ ਅਤੇ ਸੂਬਿਆਂ ਵੱਲੋਂ ਜਾਰੀ ਨੋਟੀਫਿਕੇਸ਼ਨਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਅਤੇ ਉਲਟਾ ਹੁਕਮ ਜਾਰੀ ਕੀਤਾ ਜਾ ਰਿਹਾ ਹੈ।
ਇਸ ਦੇ ਜਵਾਬ ਵਜੋਂ, ਯੂਨੀਅਨ ਵੱਲੋਂ ਕੱਲ ਮਿਤੀ 14/10/2025 ਨੂੰ ਦੁਪਹਿਰ 12 ਵਜੇ ਤੋਂ ਬੱਸ ਸਟੈਂਡ ਬੰਦ ਕਰਕੇ ਗੇਟ ਰੈਲੀਆਂ ਅਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਸਮੂਹ ਡਿਪੂ ਕਮੇਟੀਆਂ ਵੱਖ-ਵੱਖ ਰੂਟਾਂ ‘ਤੇ ਚੱਲ ਰਹੀਆਂ ਬੱਸਾਂ ਦੇ ਸਟਾਫ ਨਾਲ ਸੰਪਰਕ ਰੱਖਣਗੀਆਂ ਅਤੇ 2.00 ਵਜੇ ਦੁਪਹਿਰ ਤੱਕ ਤਰੁੰਤ ਤਿਖੇ ਐਕਸ਼ਨਾਂ ਦੀ ਰੂਪਰੇਖਾ ਜਥੇਬੰਦੀ ਵੱਲੋਂ ਸਾਂਝੀ ਕੀਤੀ ਜਾਵੇਗੀ। ਇਸ ਦੇ ਤਹਿਤ ਵੱਖ ਵੱਖ ਸੰਘਰਸ਼ ਮੁਹਿੰਮਾਂ ਚਲਾਈਆਂ ਜਾਣਗੀਆਂ।
ਯੂਨੀਅਨ ਨੇ ਵਰਕਰਾਂ ਅਤੇ ਅਧਿਕਾਰੀਆਂ ਨੂੰ ਇਕਜੁੱਟ ਹੋ ਕੇ ਮੰਗਾਂ ਨੂੰ ਮਨਵਾਉਣ ਅਤੇ ਜਥੇਬੰਦੀ ਦੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਤਿਆਰ ਰਹਿਣ ਦੀ ਅਪੀਲ ਕੀਤੀ ਹੈ।
Get all latest content delivered to your email a few times a month.