IMG-LOGO
ਹੋਮ ਪੰਜਾਬ: ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ...

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

Admin User - Oct 13, 2025 03:33 PM
IMG

  ਚੰਡੀਗੜ੍ਹ, 13 ਅਕਤੂਬਰ:  ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ 5751 ਲਾਭਪਾਤਰੀਆਂ ਨੂੰ ਕੁੱਲ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਲੇਰਕੋਟਲਾ ਦੇ ਕੁੱਲ 5751 ਲਾਭਪਾਤਰੀਆਂ ਦੀਆਂ ਦਰਖਾਸਤਾਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ। ਇਹਨਾਂ ਸਾਰਿਆਂ ਲਾਭਪਾਤਰੀਆਂ ਨੂੰ ਕਵਰ ਕਰਨ ਲਈ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।  ਉਨ੍ਹਾਂ ਨੇ ਦੱਸਿਆ ਕਿ ਇਸ ਰਕਮ ਨਾਲ ਜ਼ਿਲ੍ਹਾ ਬਰਨਾਲਾ ਦੇ 58, ਬਠਿੰਡਾ ਦੇ 633, ਫਰੀਦਕੋਟ ਦੇ 67, ਫਿਰੋਜਪੁਰ ਦੇ 349, ਸ੍ਰੀ ਫਤਹਿਗੜ੍ਹ ਸਾਹਿਬ ਦੇ 106, ਗੁਰਦਾਸਪੁਰ ਦੇ 265 ਅਤੇ ਹੁਸ਼ਿਆਰਪੁਰ ਦੇ 70 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।  ਇਸੇ ਤਰ੍ਹਾਂ, ਜਲੰਧਰ ਦੇ 1087, ਲੁਧਿਆਣਾ ਦੇ 839, ਮੋਗਾ ਦੇ 885, ਸ੍ਰੀ ਮੁਕਤਸਰ ਸਾਹਿਬ ਦੇ 192, ਪਟਿਆਲਾ ਦੇ 357, ਰੂਪਨਗਰ ਦੇ 147, ਐਸ.ਏ.ਐਸ. ਨਗਰ ਦੇ 65, ਐਸ.ਬੀ.ਐਸ. ਨਗਰ ਦੇ 359, ਸੰਗਰੂਰ ਦੇ 210 ਅਤੇ ਮਲੇਰਕੋਟਲਾ ਦੇ 62 ਲਾਭਪਾਤਰੀਆਂ ਨੂੰ ਵੀ ਲਾਭ ਪ੍ਰਦਾਨ ਕੀਤਾ ਗਿਆ ਹੈ।  ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਲੋਕ-ਭਲਾਈ ਪ੍ਰਤੀ ਵਚਨਬੱਧਤਾ ਦੀ ਝਲਕ ਹੈ।  ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਸਾਲਾਨਾ ਆਮਦਨ ₹32,790 ਤੋਂ ਘੱਟ ਹੋਵੇ। ਇਸ ਸ਼੍ਰੇਣੀ ਦੇ ਪਰਿਵਾਰਾਂ ਦੀਆਂ ਵੱਧ ਤੋਂ ਵੱਧ ਦੋ ਧੀਆਂ ਨੂੰ ਇਸ ਸਕੀਮ ਦਾ ਲਾਭ ਮਿਲ ਸਕਦਾ ਹੈ।  ਕੈਬਨਿਟ ਮੰਤਰੀ ਨੇ ਕਿਹਾ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ।  ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ। 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.