ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵੱਲੋਂ ਹੜ੍ਹ ਪੀੜਤ ਲੋਕਾਂ ਦੀ ਹਰ ਸੰਭਵ ਮੱਦਦ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਪਸ਼ੂਆਂ ਲਈ ਚਾਰਾ, ਡੀਜ਼ਲ ਅਤੇ ਫੋਗਿੰਗ ਸਮੇਤ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਅੱਜ ਬਠਿੰਡਾ ਤੋਂ ਅਜਨਾਲਾ ਹਲਕੇ ਦੇ ਕਿਸਾਨਾਂ ਲਈ 500 ਕੁਇੰਟਲ ਕਣਕ ਦਾ ਬੀਜ ਭੇਜਿਆ ਜਾ ਰਿਹਾ ਹੈ, ਜਦਕਿ ਬਾਕੀ ਹਲਕਿਆਂ ਵਿੱਚ ਵੀ ਜਲਦ ਬੀਜ ਵੰਡਿਆ ਜਾਵੇਗਾ।
ਸੁਖਬੀਰ ਬਾਦਲ ਨੇ ਆਪ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਾਜ ਸਰਕਾਰ ਦੀ ਕਮਜ਼ੋਰੀ ਕਾਰਨ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬੀਬੀਐਮਬੀ (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਵਿੱਚ ਪੰਜਾਬ ਨੂੰ ਕਮਜ਼ੋਰ ਕਰਨ ਲਈ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਨੂੰ ਸ਼ਾਮਿਲ ਕਰਨਾ ਗਲਤ ਫੈਸਲਾ ਹੈ ਅਤੇ ਅਕਾਲੀ ਦਲ ਇਸਨੂੰ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦੇਵੇਗਾ।
ਇਸ ਤੋਂ ਇਲਾਵਾ, ਬਾਦਲ ਨੇ ਹਰਿਆਣਾ ਸਰਕਾਰ ਵਲੋਂ ਏਡੀਜੀਪੀ ਖੁਦਕੁਸ਼ੀ ਮਾਮਲੇ ਵਿੱਚ ਦੋਸ਼ੀਆਂ ਨੂੰ ਬਚਾਉਣ ਦੇ ਯਤਨਾਂ ਨੂੰ “ਮੰਦਭਾਗਾ” ਕਰਾਰ ਦਿੰਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ।
Get all latest content delivered to your email a few times a month.