IMG-LOGO
ਹੋਮ ਪੰਜਾਬ: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਲੁਧਿਆਣਾ ‘ਚ ICAR ਮੱਕਾ...

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਲੁਧਿਆਣਾ ‘ਚ ICAR ਮੱਕਾ ਖੋਜ ਸੰਸਥਾਨ ਦੇ ਨਵੇਂ ਪ੍ਰਬੰਧਕੀ ਭਵਨ ਦਾ ਕੀਤਾ ਉਦਘਾਟਨ

Admin User - Oct 14, 2025 08:07 PM
IMG

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ICAR) ਦੇ ਭਾਰਤੀ ਮੱਕਾ ਖੋਜ ਸੰਸਥਾਨ (IIMR), ਲੁਧਿਆਣਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਮੰਤਰੀ ਨੇ ਸੰਸਥਾਨ ਦੇ ਨਵੇਂ ਬਣੇ ਪ੍ਰਬੰਧਕੀ ਭਵਨ ਦਾ ਉਦਘਾਟਨ ਕੀਤਾ ਅਤੇ ਮੱਕਾ ਖੇਤੀ ਨਾਲ ਜੁੜੇ ਕਿਸਾਨਾਂ, ਗ੍ਰਾਮੀਣ ਵਿਕਾਸ ਯੋਜਨਾਵਾਂ ਦੇ ਲਾਭਪਾਤਰੀਆਂ ਅਤੇ ਮਹਿਲਾ ਸਵੈ-ਸਹਾਇਤਾ ਸਮੂਹਾਂ ਨਾਲ ਗੱਲਬਾਤ ਕੀਤੀ।

ਦੌਰੇ ਤੋਂ ਬਾਅਦ, ਕੇਂਦਰੀ ਮੰਤਰੀ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਪੰਜਾਬ ਖੇਤਰ ਲਈ ਕੇਂਦਰ ਸਰਕਾਰ ਦੀਆਂ ਮੁੱਖ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਸਮਾਗਮ ਵਿੱਚ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਭਾਗੀਰਥ ਚੌਧਰੀ, ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।

ਸ਼ਿਵਰਾਜ ਸਿੰਘ ਚੌਹਾਨ ਨੇ ਇਸ ਮੌਕੇ ਦੱਸਿਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਖੇਤੀਬਾੜੀ ਖੇਤਰ ਵਿੱਚ ਉਤਪਾਦਨ ਵਧਾਉਣਾ ਅਤੇ ਕਿਸਾਨ ਦੀ ਆਮਦਨੀ ਵਧਾਉਣਾ ਪ੍ਰਮੁੱਖ ਟੀਚੇ ਹਨ। ਕਣਕ ਅਤੇ ਚੌਲ ਵਿੱਚ ਭਾਰਤ ਆਤਮ-ਨਿਰਭਰ ਹੋ ਚੁੱਕਾ ਹੈ, ਪਰ ਖੇਤੀ ਵਿੱਚ ਵੱਖ-ਵੱਖ ਫਸਲਾਂ ਲਿਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਕਣਕ ਅਤੇ ਝੋਨੇ ਤੋਂ ਬਾਅਦ ਮੱਕੀ ਤੀਜੀ ਸਭ ਤੋਂ ਵੱਡੀ ਫਸਲ ਹੈ, ਜੋ ਖਾਣ-ਪੀਣ ਤੋਂ ਇਲਾਵਾ ਹੋਰ ਉਦਯੋਗਿਕ ਵਰਤੋਂ ਵਿੱਚ ਵੀ ਆ ਸਕਦੀ ਹੈ। ਮੱਕੀ ਦੀ ਫਸਲ ਨਾਲ ਪਾਣੀ ਦੀ ਬਚਤ ਹੋਵੇਗੀ ਅਤੇ ਕਿਸਾਨ ਨੂੰ ਵਧੇਰੇ ਮੁਨਾਫ਼ਾ ਮਿਲੇਗਾ। ਇਸ ਲਈ ਮੱਕਾ ਖੋਜ ਸੰਸਥਾਨ ਦਾ ਕੰਮ ਬਹੁਤ ਹੀ ਮਹੱਤਵਪੂਰਨ ਹੈ।

ਕੇਂਦਰੀ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਕਣਕ ਦੇ ਬੀਜਾਂ ਦੀ ਮੁਫ਼ਤ ਸਪਲਾਈ ਲਈ ₹74 ਕਰੋੜ ਜਾਰੀ ਕੀਤੇ ਹਨ ਅਤੇ ਹੋਰ ਬੀਜਾਂ ਲਈ ਫੰਡ ਵੀ ਮਨਜ਼ੂਰ ਹੋ ਚੁੱਕੇ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਅਧੀਨ 11.09 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਪਹਿਲਾਂ ਹੀ ₹222 ਕਰੋੜ ਟ੍ਰਾਂਸਫਰ ਕੀਤੇ ਗਏ ਹਨ। MIDH ਸਕੀਮ ਰਾਹੀਂ ਬਾਗ਼ਬਾਨੀ ਖੇਤਰ ਵਿੱਚ ਨੁਕਸਾਨ ਹੋਣ 'ਤੇ ਵੀ ਸਹਾਇਤਾ ਦਿੱਤੀ ਜਾਵੇਗੀ।

ਉਨ੍ਹਾਂ ਨੇ ਜ਼ੋਰ ਦਿਤਾ ਕਿ ਕੇਂਦਰ ਸਰਕਾਰ ਹਮੇਸ਼ਾ ਪੰਜਾਬ ਦੀ ਸਹਾਇਤਾ ਲਈ ਖੜ੍ਹੀ ਹੈ। ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ 1600 ਕਰੋੜ ਰੁਪਏ ਦਾ ਪੈਕੇਜ ਜਾਰੀ ਕੀਤਾ ਗਿਆ ਹੈ, ਜਿਸ ਵਿੱਚ 36,703 ਘਰਾਂ ਨੂੰ ਮੁੜ ਉਸਾਰਨ ਲਈ ਪ੍ਰਤੀ ਪਰਿਵਾਰ ₹1.60 ਲੱਖ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਵਿੱਚ ₹1.20 ਲੱਖ ਘਰ ਬਣਾਉਣ ਲਈ ਅਤੇ ₹40 ਹਜ਼ਾਰ ਮਜ਼ਦੂਰੀ ਅਤੇ ਪਖਾਨਿਆਂ ਦੀ ਉਸਾਰੀ ਲਈ ਹਨ। ਮੰਤਰੀ ਨੇ ਕਿਹਾ ਕਿ ਲੋਕਲ ਉਤਪਾਦ ਖਰੀਦ ਕੇ ਦੇਸ਼ ਦੇ ਆਰਥਿਕ ਵਿਕਾਸ ਨੂੰ ਬਢ਼ਾਵਾ ਦਿੱਤਾ ਜਾ ਸਕਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.