ਤਾਜਾ ਖਬਰਾਂ
ਹਰਿਆਣਾ ਦੇ ਆਈ.ਪੀ.ਐੱਸ. ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੋਸਟਮਾਰਟਮ ਨੂੰ ਲੈ ਕੇ ਚੱਲ ਰਿਹਾ ਵਿਵਾਦ ਬੁੱਧਵਾਰ ਨੂੰ ਖ਼ਤਮ ਹੋ ਗਿਆ ਹੈ। ਪਰਿਵਾਰ ਨੇ ਆਖਰਕਾਰ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਦੀ ਸਹਿਮਤੀ ਦੇ ਦਿੱਤੀ ਹੈ।
ਪਿਛਲੇ ਕਈ ਦਿਨਾਂ ਤੋਂ ਪਰਿਵਾਰ ਨਿਰਪੱਖ ਜਾਂਚ ਅਤੇ ਸੁਸਾਈਡ ਨੋਟ ਵਿੱਚ ਨਾਮਜ਼ਦ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਿਹਾ ਸੀ, ਜਿਸ ਕਾਰਨ ਉਹ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਰਹੇ ਸਨ। ਪ੍ਰਸ਼ਾਸਨ ਅਤੇ ਪਰਿਵਾਰਕ ਮੈਂਬਰਾਂ ਵਿਚਕਾਰ ਲਗਾਤਾਰ ਗੱਲਬਾਤ ਤੋਂ ਬਾਅਦ ਸਹਿਮਤੀ ਬਣੀ। ਹੁਣ ਪੋਸਟਮਾਰਟਮ ਵੀਡੀਓਗ੍ਰਾਫੀ ਦੀ ਮੌਜੂਦਗੀ ਵਿੱਚ ਅਤੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਇਆ ਜਾਵੇਗਾ ਤਾਂ ਜੋ ਪੂਰੇ ਮਾਮਲੇ ਵਿੱਚ ਪਾਰਦਰਸ਼ਤਾ ਬਣੀ ਰਹੇ।
ਜ਼ਿਕਰਯੋਗ ਹੈ ਕਿ ਆਈ.ਪੀ.ਐੱਸ. ਅਧਿਕਾਰੀ ਵਾਈ. ਪੂਰਨ ਕੁਮਾਰ ਨੇ 7 ਅਕਤੂਬਰ ਨੂੰ ਸੈਕਟਰ-11 ਸਥਿਤ ਆਪਣੇ ਘਰ ਵਿੱਚ ਖ਼ੁਦ ਨੂੰ ਗੋਲੀ ਮਾਰ ਲਈ ਸੀ। 8 ਦਿਨ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੇ ਸਰੀਰ ਦਾ ਪੋਸਟਮਾਰਟਮ ਨਹੀਂ ਹੋ ਸਕਿਆ ਸੀ। ਸਰਕਾਰ ਵੱਲੋਂ ਪਰਿਵਾਰ ਨੂੰ ਮਨਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਰਹੀਆਂ ਸਨ। ਇਸੇ ਦੌਰਾਨ ਮੰਗਲਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੂਰਨ ਕੁਮਾਰ ਦੀ ਆਈ.ਏ.ਐੱਸ. ਪਤਨੀ ਅਮਨੀਤ ਪੀ. ਕੁਮਾਰ ਨੂੰ ਨੋਟਿਸ ਜਾਰੀ ਕੀਤਾ। ਇਹ ਨੋਟਿਸ ਚੰਡੀਗੜ੍ਹ ਪੁਲਿਸ ਵੱਲੋਂ ਅਦਾਲਤ ਵਿੱਚ ਦਾਇਰ ਕੀਤੀ ਗਈ ਅਰਜ਼ੀ 'ਤੇ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਪੁਲਿਸ ਨੇ ਏ.ਡੀ.ਜੀ.ਪੀ. ਵਾਈ. ਪੂਰਨ ਕੁਮਾਰ ਦੀ ਮ੍ਰਿਤਕ ਦੇਹ ਦੇ ਪੋਸਟਮਾਰਟਮ ਦੀ ਇਜਾਜ਼ਤ ਮੰਗੀ ਸੀ।
Get all latest content delivered to your email a few times a month.