ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਹੜ੍ਹ ਪੀੜਤਾਂ ਲਈ ਹੋਰ ਦੋ ਟਰੱਕ ਰਾਹਤ ਸਮੱਗਰੀ ਦੇ ਸੁਲਤਾਨਪੁਰ ਲੋਧੀ ਲਈ ਅੱਜ ਰਵਾਨਾ ਕੀਤੇ। ਇਸ ਤੋਂ ਪਹਿਲਾਂ ਵੀ ਕਮੇਟੀ ਵੱਲੋਂ ਵੱਖ ਵੱਖ ਥਾਵਾਂ ਲਈ ਭਾਰੀ ਰਾਹਤ ਸਮੱਗਰੀ ਭੇਜੀ ਗਈ ਸੀ। ਭੇਜੀ ਗਈ ਸਮੱਗਰੀ ਵਿੱਚ ਰੋਜ਼ਮਰਾ ਦੇ ਆਵਸ਼ਕ ਸਮਾਨ ਦੇ ਨਾਲ-ਨਾਲ ਸਰਦੀਆਂ ਲਈ ਭਾਰੀ ਕੰਬਲ, ਗੱਦੇ ਅਤੇ ਹੋਰ ਲੋੜੀਂਦਾ ਸਾਮਾਨ ਸ਼ਾਮਲ ਹੈ।
ਇਸ ਮੌਕੇ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਜੇ ਕੋਈ ਵੀ ਮੰਗ ਹੁੰਦੀ ਹੈ, ਤਾਂ ਉਸਦੇ ਅਨੁਸਾਰ ਸਮੇਂ-ਸਮੇਂ ’ਤੇ ਹਰ ਸੰਭਵ ਮੱਦਦ ਭੇਜੀ ਜਾ ਰਹੀ ਹੈ। ਉਨ੍ਹਾਂ ਨੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੰਬਲ, ਗੱਦੇ ਅਤੇ ਹੋਰ ਲੋੜੀਂਦਾ ਸਾਮਾਨ ਭੇਜਿਆ ਜਾ ਰਿਹਾ ਹੈ, ਤਾਂ ਜੋ ਹੜ੍ਹ ਪੀੜਤਾਂ ਦੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਸਕਣ। ਉਨ੍ਹਾਂ ਨੇ ਸੰਗਤਾਂ ਦੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ ਅਤੇ ਇਹ ਵਚਨ ਦਿੱਤਾ ਕਿ ਹਾਲਾਤ ਆਮ ਹੋਣ ਤੱਕ ਰਾਹਤ ਕਾਰਜ ਜਾਰੀ ਰਹਿਣਗੇ।
ਇਸ ਮੌਕੇ ‘ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਪ੍ਰੀਤ ਸਿੰਘ ਝੱਬਰ, ਅਮਰਜੀਤ ਸਿੰਘ ਬੰਡਾਲਾ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਜੋਗਿੰਦਰ ਕੌਰ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੈਨੇਜਰ ਰਾਜਿੰਦਰ ਸਿੰਘ ਰੂਬੀ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਅਤੇ ਹੋਰ ਮੌਜੂਦ ਸਨ।
Get all latest content delivered to your email a few times a month.