ਤਾਜਾ ਖਬਰਾਂ
ਰੂਪਨਗਰ, 15 ਅਕਤੂਬਰ: ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਰਕਮ ਵੰਡਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਅੱਜ ਰੂਪਨਗਰ ਬਲਾਕ ਦੇ ਪਿੰਡ ਛੋਟੀ ਝੱਖੀਆਂ ਵਿਖੇ ਕੀਤੀ ਗਈ। ਐਸ.ਡੀ.ਐਮ. ਰੂਪਨਗਰ ਡਾ. ਸੰਜੀਵ ਕੁਮਾਰ ਨੇ ਇਸ ਮੌਕੇ ਪਿੰਡ ਛੋਟੀ ਝੱਖੀਆਂ ਤੇ ਵੱਡੀ ਝੱਖੀਆਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 3.5 ਲੱਖ ਰੁਪਏ ਦੀ ਰਾਹਤ ਰਕਮ ਦੇ ਮਨਜ਼ੂਰੀ ਪੱਤਰ ਤਕਸੀਮ ਕੀਤੇ।
ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ 20 ਹਜ਼ਾਰ ਰੁਪਏ ਦੀ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ ਰਾਹਤ ਰਕਮ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸਿਰਫ਼ 30 ਦਿਨਾਂ ਵਿੱਚ ਇਹ ਮੁਆਵਜ਼ਾ ਵੰਡਣ ਦਾ ਰਿਕਾਰਡ ਬਣਾਇਆ ਹੈ।
ਇਸ ਮੌਕੇ ਮਾਰਕਿਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਸ. ਕਮਿੱਕਰ ਸਿੰਘ ਡਾਢੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣੀ ਵਚਨਬੱਧਤਾ ਨੂੰ ਨਿਭਾਉਂਦੇ ਹੋਏ ਹਾਲ ਹੀ ਵਿੱਚ ਅਜਨਾਲਾ ਵਿੱਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ।
ਉਨ੍ਹਾਂ ਕਿਹਾ ਕਿ ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੜ੍ਹਾਂ ਦੌਰਾਨ ਇਲਾਕਾ ਵਾਸੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਟੀਮ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਤਹਿ ਦਿਲੋਂ ਨਿਭਾਇਆ ਅਤੇ ਹਰ ਲੋੜਵੰਦ ਦੀ ਮਦਦ ਕੀਤੀ ਆਪਣੇ ਆਪ ਵਿੱਚ ਇਨਸਾਨੀਅਤ ਦੀ ਵੀ ਵੱਡੀ ਮਿਸਾਲ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤ ਲੋਕਾਂ ਦੇ ਹਰ ਨੁਕਸਾਨ ਦੀ ਭਰਪਾਈ ਲਈ ਵਚਨਬੱਧ ਹੈ ਅਤੇ ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20 ਹਜ਼ਾਰ ਰੁਪਏ ਦੀ ਰਾਹਤ ਰਕਮ ਦਿੱਤੀ ਜਾ ਰਹੀ ਹੈ।
ਕਮਿੱਕਰ ਸਿੰਘ ਡਾਢੀ ਨੇ ਇਹ ਵੀ ਦੱਸਿਆ ਕਿ ਅੱਜ ਸੂਬੇ ਭਰ ਵਿੱਚ 13 ਕੈਬਨਿਟ ਮੰਤਰੀਆਂ ਵਲੋਂ ਮਿਸ਼ਨ ਪੁਨਰਵਾਸ ਦੇ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਲਾਭਪਾਤਰੀਆਂ ਨੂੰ ਮੁਆਵਜ਼ਾ ਰਕਮ ਦੇ ਮਨਜ਼ੂਰੀ ਪੱਤਰ ਤਕਸੀਮ ਕੀਤੇ ਜਾ ਰਹੇ ਹਨ।
ਚੇਅਰਮੈਨ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੇ ਹਰ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਜੋੜਿਆ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਲਈ ਮਿਲ ਰਹੀ ਇਹ ਮੁਆਵਜ਼ਾ ਰਕਮ ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਹੀ ਨਹੀਂ, ਸਗੋਂ ਮਾਨਸਿਕ ਤੌਰ ‘ਤੇ ਵੀ ਹੌਸਲਾ ਪ੍ਰਦਾਨ ਕਰੇਗੀ ਅਤੇ ਜਲਦ ਹੋਰ ਪ੍ਰਭਾਵਿਤ ਕਿਸਾਨਾਂ ਨੂੰ ਵੀ ਮੁਆਵਜ਼ਾ ਜਾਰੀ ਕੀਤਾ ਜਾਵੇਗਾ।
Get all latest content delivered to your email a few times a month.