ਤਾਜਾ ਖਬਰਾਂ
ਰਾਜ ਸਭਾ ਦੀ ਖਾਲੀ ਹੋਈ ਸੀਟ ਲਈ ਉਪ-ਚੋਣ ਦੇ ਦੌਰਾਨ ਕਥਿਤ ਫਰਜ਼ੀਵਾਰੀਆਂ ਦੇ ਆਰੋਪ ‘ਚ ਨਵਨੀਤ ਚਤੁਰਵੇਦੀ ਦੀ ਗ੍ਰਿਫ਼ਤਾਰੀ ਕਿਸੇ ਵੀ ਸਮੇਂ ਹੋ ਸਕਦੀ ਹੈ। ਰੋਪੜ ਦੀ ਜ਼ਿਲ੍ਹਾ ਅਦਾਲਤ ਨੇ ਨਵਨੀਤ ਚਤੁਰਵੇਦੀ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ, ਅਦਾਲਤ ਨੇ ਚੰਡੀਗੜ੍ਹ ਸੈਕਟਰ 3 ਪੁਲਿਸ ਥਾਣੇ ਦੇ ਐਸਐਚਓ ਨਰਿੰਦਰ ਪਟਿਆਲ ਨੂੰ ਚਾਰ ਦਿਨਾਂ ਦੇ ਅੰਦਰ ਇਸ ਮਾਮਲੇ ‘ਤੇ ਜਵਾਬ ਦਾਇਰ ਕਰਨ ਲਈ ਨਿਰਦੇਸ਼ ਦਿੱਤਾ ਹੈ। ਹਾਈ ਕੋਰਟ ਨੇ ਪਹਿਲਾਂ ਨਵਨੀਤ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 4 ਨਵੰਬਰ ਤੱਕ ਜਵਾਬ ਮੰਗਿਆ ਸੀ। ਨਵਨੀਤ ਨੇ ਹਾਈ ਕੋਰਟ ਵਿੱਚ ਬੁੱਧਵਾਰ ਸਵੇਰੇ ਪਟੀਸ਼ਨ ਦਾਇਰ ਕੀਤੀ।
ਨਵਨੀਤ ਚਤੁਰਵੇਦੀ ਦਾ ਕਹਿਣਾ ਹੈ ਕਿ ਉਨ੍ਹਾਂ ਵਿਰੁੱਧ ਕਈ ਮਾਮਲੇ ਦਰਜ ਕੀਤੇ ਗਏ ਹਨ, ਪਰ ਉਨ੍ਹਾਂ ਨੂੰ ਇਹ ਜਾਣਕਾਰੀ ਨਹੀਂ ਦਿੱਤੀ ਗਈ ਕਿ ਕੁੱਲ ਕਿੰਨੇ ਮਾਮਲੇ ਦਰਜ ਹਨ। ਉਹ ਚਾਹੁੰਦੇ ਹਨ ਕਿ ਸਾਰੇ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਉਨ੍ਹਾਂ ਨੂੰ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਨਾਮਜ਼ਦਗੀ ਫਾਰਮ ਚੋਣ ਕਮਿਸ਼ਨ ਨੂੰ ਪਹਿਲਾਂ ਹੀ ਲੀਕ ਕਰ ਦਿੱਤੇ ਗਏ ਸਨ, ਜਿਸ ਕਾਰਨ ਕੁਝ ਆਮ ਆਦਮੀ ਪਾਰਟੀ ਦੇ ਵਿਧਾਇਕਾਂ ‘ਤੇ ਦਬਾਅ ਪਾਇਆ ਗਿਆ ਅਤੇ ਉਨ੍ਹਾਂ ਨੂੰ ਪਿੱਛੇ ਹਟਣ ਲਈ ਮਜਬੂਰ ਕੀਤਾ ਗਿਆ। ਨਵਨੀਤ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦੇ ਹਨ।
ਦੂਜੇ ਪਾਸੇ, ਪੰਜਾਬ ਸਰਕਾਰ ਨੇ ਵੀ ਇੱਕ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿੱਚ ਕਿਹਾ ਗਿਆ ਕਿ ਉਨ੍ਹਾਂ ਕੋਲ ਅਦਾਲਤੀ ਵਾਰੰਟ ਹੈ। ਹਾਲਾਂਕਿ, ਚੰਡੀਗੜ੍ਹ ਪੁਲਿਸ ਨੇ ਨਵਨੀਤ ਨੂੰ ਪੰਜਾਬ ਪੁਲਿਸ ਦੇ ਹਵਾਲੇ ਨਹੀਂ ਕੀਤਾ ਹੈ। ਇਸ ਸਮੇਂ ਨਵਨੀਤ ਚੰਡੀਗੜ੍ਹ ਪੁਲਿਸ ਦੀ ਹਿਰਾਸਤ ਵਿੱਚ ਹਨ। ਇਸ ਦੌਰਾਨ, ਪੰਜਾਬ ਪੁਲਿਸ ਨੇ ਚੰਡੀਗੜ੍ਹ ਦੇ ਸੈਕਟਰ 3 ਪੁਲਿਸ ਸਟੇਸ਼ਨ ਦੇ ਬਾਹਰ ਡੇਰਾ ਲਗਾ ਦਿੱਤਾ ਹੈ ਅਤੇ ਗ੍ਰਿਫ਼ਤਾਰੀ ਲਈ 5 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਜਾਣਕਾਰੀ ਮੁਤਾਬਕ, ਨਵਨੀਤ ਚਤੁਰਵੇਦੀ ਨੇ ਪੰਜਾਬ ਤੋਂ ਖਾਲੀ ਹੋਈ ਰਾਜ ਸਭਾ ਸੀਟ ਲਈ ਆਪਣੀ ਨਾਮਜ਼ਦਗੀ ਦਾਖਲ ਕੀਤੀ ਸੀ। ਉਹ ਦਾਅਵਾ ਕਰਦੇ ਹਨ ਕਿ ਉਨ੍ਹਾਂ ਨੂੰ 10 ਆਮ ਆਦਮੀ ਪਾਰਟੀ ਵਿਧਾਇਕਾਂ ਦਾ ਸਮਰਥਨ ਮਿਲਿਆ ਸੀ ਅਤੇ ਦਸਤਖਤ ਵੀ ਉਨ੍ਹਾਂ ਨੇ ਦਿਖਾਏ। ਹਾਲਾਂਕਿ, ਵਿਧਾਇਕਾਂ ਨੇ ਇਹ ਦਾਅਵਾ ਫਰਜ਼ੀ ਘੋਸ਼ਿਤ ਕੀਤਾ। ਇਸ ਮਾਮਲੇ ਦੇ ਚੱਲਣ ਦੇ ਬਾਅਦ ਪੰਜਾਬ ਪੁਲਿਸ ਨੇ ਕੇਸ ਦਰਜ ਕੀਤਾ ਅਤੇ 14 ਅਕਤੂਬਰ ਨੂੰ ਨਵਨੀਤ ਦੀ ਗ੍ਰਿਫ਼ਤਾਰੀ ਲਈ ਚੰਡੀਗੜ੍ਹ ਪੁਹੁੰਚੀ। ਚੁੱਕੀ ਉਨ੍ਹਾਂ ਦੀ ਰਾਜ ਸਭਾ ਨਾਮਜ਼ਦਗੀ ਮਾਮਲੇ ਨਾਲ ਜੁੜੀ ਹੈ, ਇਸ ਲਈ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਸੁਰੱਖਿਆ ਦੇ ਹਵਾਲੇ ਰੱਖਿਆ ਹੈ ਅਤੇ ਪੰਜਾਬ ਨਾ ਲਿਜਾਣ ਦੀ ਆਗਿਆ ਨਹੀਂ ਦਿੱਤੀ।
Get all latest content delivered to your email a few times a month.