ਤਾਜਾ ਖਬਰਾਂ
ਫਿਰੋਜ਼ਪੁਰ ਜ਼ਿਲ੍ਹੇ ਦੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਉਹਨਾਂ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਨ੍ਹਾਂ ਨੇ ਘਲਖੁਰਦ ਇਲਾਕੇ ਦੇ ਇੱਕ ਕਿਸਾਨ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਇਹ ਜਾਣਕਾਰੀ ਐਸ.ਪੀ.ਡੀ. ਮਨਜੀਤ ਸਿੰਘ ਨੇ ਪ੍ਰੈਸ ਨੂੰ ਦਿੱਤੀ।
ਮਿਲੀ ਜਾਣਕਾਰੀ ਮੁਤਾਬਕ, ਦੋਸ਼ੀਆਂ ਨੇ ਕਿਸਾਨ ਨੂੰ ਡਰਾਉਣ ਲਈ ਉਸ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਸੀ। ਇਸ ਘਟਨਾ ਤੋਂ ਬਾਅਦ ਫਿਰੋਜ਼ਪੁਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਖਾਸ ਟੀਮ ਤਿਆਰ ਕੀਤੀ ਅਤੇ ਟੈਕਨੀਕਲ ਇਨਪੁਟ ਦੀ ਮਦਦ ਨਾਲ ਦੋਸ਼ੀਆਂ ਦੀ ਲੋਕੇਸ਼ਨ ਟਰੇਸ ਕੀਤੀ ਗਈ। ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਜਿਸ ਦੌਰਾਨ ਦੋਵੇਂ ਦੋਸ਼ੀ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਡਿੱਗ ਪਏ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੋਹਾਂ ਦੀਆਂ ਟਾਂਗਾਂ ਟੁੱਟ ਜਾਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀਆਂ ਟਾਂਗਾਂ ‘ਤੇ ਪਲਾਸਟਰ ਚੜ੍ਹਾਇਆ।
ਐਸ.ਪੀ.ਡੀ. ਮਨਜੀਤ ਸਿੰਘ ਦੇ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਦੋਹਾਂ ਉੱਤੇ ਪਹਿਲਾਂ ਤੋਂ ਕਈ ਗੰਭੀਰ ਮਾਮਲੇ ਦਰਜ ਹਨ ਅਤੇ ਉਨ੍ਹਾਂ ਦੀ ਜਾਣ-ਪਛਾਣ ਜੇਲ੍ਹ ਵਿੱਚ ਹੋਈ ਸੀ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਇਹ ਗਿਰੋਹ ਇਲਾਕੇ ਵਿੱਚ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਜੋ ਫਿਰੌਤੀ ਰਾਹੀਂ ਪੈਸਾ ਵਸੂਲਿਆ ਜਾ ਸਕੇ।
ਮਨਜੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਪੁੱਛਗਿੱਛ ਜਾਰੀ ਹੈ ਅਤੇ ਸੰਭਾਵਨਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਮਹੱਤਵਪੂਰਨ ਖੁਲਾਸੇ ਸਾਹਮਣੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਇਲਾਕੇ ਦੇ ਲੋਕਾਂ ਵਿੱਚ ਰਾਹਤ ਦਾ ਮਾਹੌਲ ਹੈ ਅਤੇ ਇਹ ਕਾਰਵਾਈ ਅਪਰਾਧੀ ਤੱਤਾਂ ਲਈ ਸਪਸ਼ਟ ਸੁਨੇਹਾ ਹੈ ਕਿ ਕਾਨੂੰਨ ਦੀ ਪਕੜ ਤੋਂ ਕੋਈ ਵੀ ਬਚ ਨਹੀਂ ਸਕਦਾ।
Get all latest content delivered to your email a few times a month.