ਤਾਜਾ ਖਬਰਾਂ
ਚੰਡੀਗੜ੍ਹ 18 ਅਕਤੂਬਰ 2025:
ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਨਾਲ ਸਬੰਧਤ ਵਿਵਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਦੌਰਾ ਕਰਨ ਦਾ ਸੱਦਾ ਦਿੱਤਾ।
ਸ. ਸੰਧਵਾਂ ਨੇ ਦੱਸਿਆ ਕਿ 1 ਜਨਵਰੀ 2025 ਤੋਂ ਹੁਣ ਤੱਕ ਵਿਧਾਨ ਸਭਾ ਦੀ ਅਸਲ ਕਾਰਵਾਈ ਦੇਖਣ ਲਈ ਸੈਸ਼ਨ ਦੌਰਾਨ 1237 ਵਿਦਿਆਰਥੀਆਂ ਨੇ ਅਤੇ ਗੈਰ-ਸੈਸ਼ਨ ਦਿਨਾਂ ਦੌਰਾਨ 1171 ਵਿਦਿਆਰਥੀਆਂ ਨੇ ਦੌਰਾ ਕੀਤਾ।
ਸਪੀਕਰ ਨੇ ਵਿਦਿਆਰਥੀਆਂ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਲਈ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਾ ਬੇਹੱਦ ਖੁਸ਼ੀ ਦੀ ਗੱਲ ਹੈ।
ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਸੰਵਿਧਾਨਕ ਕਾਰਵਾਈ ਨੂੰ ਦੇਖ ਕੇ ਵਿਦਿਆਰਥੀਆਂ ਅੰਦਰ ਸਿਆਸੀ ਦੇ ਖੇਤਰ ਵਿੱਚ ਦਿਲਚਸਪੀ ਪੈਦਾ ਹੋਈ ਹੈ ਜੋ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬੇਹੱਦ ਮਹੱਤਵਪੂਰਨ ਹੈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਫੇਰੀ ਉਨ੍ਹਾਂ ਦੇ ਭਵਿੱਖ ਦੇ ਜੀਵਨ ਵਿੱਚ ਬਹੁਤ ਲਾਭਦਾਇਕ ਸਾਬਤ ਹੋਵੇਗੀ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਇਮਾਰਤ ਦੇ ਸ਼ਾਨਦਾਰ ਡਿਜ਼ਾਈਨ ਅਤੇ ਆਰਕੀਟੈਕਚਰ ਨੂੰ ਦੇਖ ਕੇ ਹੈਰਾਨੀ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
Get all latest content delivered to your email a few times a month.