ਤਾਜਾ ਖਬਰਾਂ
ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨਾਂ ਨੇ ਪੰਜਾਬ ਭਰ ’ਚ ਸਰਕਾਰੀ ਬੱਸਾਂ ਦੇ ਚੱਲਣ ‘ਤੇ ਵੱਡਾ ਪ੍ਰਭਾਵ ਪਾਉਣ ਵਾਲਾ ਐਲਾਨ ਕੀਤਾ ਹੈ। ਯੂਨੀਅਨਾਂ ਨੇ 23 ਨਵੰਬਰ ਨੂੰ ਦੁਪਹਿਰ 12 ਵਜੇ ਸਰਕਾਰੀ ਬੱਸਾਂ ਨੂੰ ਰੋਕਣ ਦਾ ਫੈਸਲਾ ਕੀਤਾ ਹੈ।
ਇਸ ਐਲਾਨ ਦਾ ਕਾਰਨ ਸਰਕਾਰੀ ਬੱਸ ਕੰਟਰੈਕਟ ਦੇ ਨਵੇਂ ਟੈਂਡਰ ਹਨ। ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਵੱਲੋਂ 17 ਅਤੇ 23 ਅਕਤੂਬਰ ਦੇ ਨਵੇਂ ਟੈਂਡਰ ਨੂੰ ਰੱਦ ਕੀਤਾ ਜਾਵੇ।
ਯੂਨੀਅਨਾਂ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕਰਦੀ, ਤਾਂ 23 ਨਵੰਬਰ ਨੂੰ ਆਪਣੇ ਚੱਕਾ ਜਾਮ ਦੇ ਐਲਾਨ ਨੂੰ ਲਾਗੂ ਕਰ ਦਿੱਤਾ ਜਾਵੇਗਾ। ਇਸ ਕਾਰਵਾਈ ਨਾਲ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦੀ ਸੇਵਾ ਅਸਥਾਈ ਤੌਰ ’ਤੇ ਪ੍ਰਭਾਵਿਤ ਹੋ ਸਕਦੀ ਹੈ।
Get all latest content delivered to your email a few times a month.