ਤਾਜਾ ਖਬਰਾਂ
ਚੰਡੀਗੜ੍ਹ, 18 ਅਕਤੂਬਰ :
ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਦੋ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ 17 ਅਕਤੂਬਰ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਸੀ। ਸੁੱਚਾ ਸਿੰਘ ਵੱਲੋਂ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ। ਉੱਥੇ ਹੀ ਲੀਨਾ ਸੰਧੂ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।
ਇਸ ਤੋਂ ਇਲਾਵਾ ਅਰੁਨ ਕੁਮਾਰ ਖੁਰਮੀ ਨੇ ਵੀ ਆਪਣੇ ਕਾਗਜ਼ ਦਾਖਿਲ ਕੀਤੇ ਅਤੇ ਨੈਸ਼ਨਲਿਟਸ ਜਸਟਿਸ ਪਾਰਟੀ ਵੱਲੋਂ ਨਾਇਬ ਸਿੰਘ ਨੇ ਨਾਮਜ਼ਦਗੀ ਦਾਖਲ ਕੀਤੀ ਹੈ। ਜਦਕਿ ਹਰਪਾਲ ਸਿੰਘ, ਹਰਬਰਿੰਦਰ ਕੌਰ, ਕੋਮਲਪ੍ਰੀਤ ਸਿੰਘ, ਨੀਟੂ, ਵਿਜੈ ਕੁਮਾਰ, ਮਨਦੀਪ ਸਿੰਘ, ਨਿਰਮਲ ਕੌਰ ਅਤੇ ਜਸਵੰਤ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਅਕਤੂਬਰ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ।
Get all latest content delivered to your email a few times a month.