ਤਾਜਾ ਖਬਰਾਂ
ਲੁਧਿਆਣਾ: 18 ਅਕਤੂਬਰ-
ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਭ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਗੁਰਨਾਮ ਕੌਰ ਸੁਪਤਨੀ ਸ. ਬਾਬੂ ਸਿੰਘ ਮਾਨ (ਮਾਨ ਮਰ੍ਹਾੜਾਂ ਵਾਲਾ) ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ, ਅੱਜ 18.10.2025 ਨੂੰ ਮੋਹਾਲੀ ਵਿੱਚ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ 19.10.2025 ਦਿਨ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਪਿੰਡ ਮਾਨ ਮਰ੍ਹਾੜ ਨਜ਼ਦੀਕ ਜੰਡ ਸਾਹਿਬ, ਜਿਲ੍ਹਾ ਫਰੀਦਕੋਟ ਵਿਖੇ ਬਾਅਦ ਦੁਪਹਿਰ 2 ਵਜੇ ਕੀਤਾ ਜਾਵੇਗਾ
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਹੋ਼. ਗੁਰਭਜਨ ਸਿੰਘ ਗਿੱਲ ਵਿਸ਼ਵ ਪੰਜਾਬੀ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਸ. ਸਹਿਜਪ੍ਰੀਤ ਸਿੰਘ ਮਾਂਗਟ, ਪੰਜਾਬੀ ਲੇਖਕ ਪ੍ਰੋ. ਰਵਿੰਦਰ ਭੱਠਲ, ਡਾ. ਗੁਰਇਕਬਾਲ ਸਿੰਘ,ਸ਼ਮਸ਼ੇਰ ਸਿੰਘ ਸੰਧੂ, ਹਰਪ੍ਰੀਤ ਸਿੰਘ ਸੇਖੋਂ,ਨਵਦੀਪ ਸਿੰਘ ਗਿੱਲ, ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਨੇ ਸਰਦਾਰਨੀ ਗੁਰਨਾਮ ਕੌਰ ਦੇ ਦੇਹਾਂਤ ਤੇ ਸ. ਬਾਬੂ ਸਿੰਘ ਮਾਨ ਪਰਿਵਾਰ ਨਾਲ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।
Get all latest content delivered to your email a few times a month.