ਤਾਜਾ ਖਬਰਾਂ
ਲੁਧਿਆਣਾ ਕਮਿਸ਼ਨਰੇਟ ਪੁਲਿਸ, ਕਮਿਸ਼ਨਰ ਸਵਪਨ ਸ਼ਰਮਾ IPS ਅਤੇ ਡਿਪਟੀ ਕਮਿਸ਼ਨਰ ਰੁਪਿੰਦਰ ਸਿੰਘ IPS ਦੇ ਦਿਸ਼ਾ-ਨਿਰਦੇਸ਼ਾਂ ਹੇਠ, ਥਾਣਾ ਸਲੇਮ ਟਾਬਰੀ ਦੀ ਪੁਲਿਸ ਪਾਰਟੀ ਵੱਲੋਂ ਨਸ਼ਾ ਤਸਕਰੀ ਅਤੇ ਚੋਰੀ ਦੇ ਮਾਮਲਿਆਂ ਵਿੱਚ ਦੋ ਵੱਡੀਆਂ ਸਫਲਤਾਵਾਂ ਹਾਸਿਲ ਕੀਤੀਆਂ ਹਨ।
ਪਹਿਲੇ ਮਾਮਲੇ ਵਿੱਚ, 17 ਅਕਤੂਬਰ 2025 ਨੂੰ ਅਸ਼ੋਕ ਨਗਰ, ਪਾਣੀ ਵਾਲੀ ਟੈਂਕੀ ਜੱਸੀਆਂ ਰੋਡ ਤੇ ਚੈਕਿੰਗ ਦੌਰਾਨ, ਪੁਲਿਸ ਨੇ ਦੋ ਭਰਾ – ਸੰਦੀਪ ਸਿੰਘ ਅਤੇ ਰਵੀ ਕੁਮਾਰ ਪੁੱਤਰ ਮਨਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ। ਤਲਾਸ਼ੀ ਦੌਰਾਨ, ਦੋਹਾਂ ਤੋਂ 10 ਗ੍ਰਾਮ ਹੈਰੋਇਨ ਅਤੇ 05 ਚੋਰੀਸ਼ੁਦਾ ਐਕਟਿਵਾ ਸਕੂਟਰ ਬ੍ਰਾਮਦ ਹੋਏ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਦੋਸ਼ੀ ਸ਼ਹਿਰ ਵਿੱਚ ਨਸ਼ੇ ਦੀ ਆਦਤ ਕਾਰਨ ਵੱਖ-ਵੱਖ ਥਾਵਾਂ ਤੋਂ ਸਕੂਟਰ ਚੋਰੀ ਕਰਦੇ ਰਹੇ ਹਨ। ਇਸ ਮਾਮਲੇ ਵਿੱਚ ਥਾਣਾ ਸਲੇਮ ਟਾਬਰੀ ਲੁਧਿਆਣਾ ਵਿੱਚ ਮੁਕੱਦਮਾ ਨੰਬਰ 186/2025 ਅਧੀਨ NDPS Act ਦੀ ਧਾਰਾ 21, 61, 85 ਤਹਿਤ ਦਰਜ ਕੀਤਾ ਗਿਆ ਹੈ। ਹੁਣ ਤੱਕ ਪੁਲਿਸ ਵੱਲੋਂ 05 ਚੋਰੀਸ਼ੁਦਾ ਐਕਟਿਵਾ ਬ੍ਰਾਮਦ ਕੀਤੇ ਗਏ ਹਨ ਅਤੇ ਹੋਰ ਵਾਰਦਾਤਾਂ ਦੀ ਪੁੱਛਗਿੱਛ ਜਾਰੀ ਹੈ।
ਦੂਜੇ ਮਾਮਲੇ ਵਿੱਚ, ਲੁਧਿਆਣਾ ਪੁਲਿਸ ਵੱਲੋਂ ਧੋਖਾਧੜੀ ਕਰਨ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇੰਸਪੈਕਟਰ ਹਰਸ਼ਵੀਰ ਸਿੰਘ ਅਤੇ ਏ.ਐਸ.ਆਈ. ਸੁਖਜਿੰਦਰ ਸਿੰਘ ਦੀ ਟੀਮ ਨੇ ਥਾਣਾ ਸਲੇਮ ਟਾਬਰੀ ਵਿੱਚ ਮਾਮਲਾ ਨੰਬਰ 185/2025 ਅਧੀਨ ਕਾਨੂੰਨੀ ਕਾਰਵਾਈ ਕਰਦੇ ਹੋਏ ਰਾਮ ਕੁਮਾਰ ਪੁੱਤਰ ਰਣਜੀਤ ਕੁਮਾਰ ਨੂੰ ਗ੍ਰਿਫਤਾਰ ਕੀਤਾ। ਪੁੱਛਗਿੱਛ ਦੌਰਾਨ, ਉਸਨੇ ਆਪਣੇ ਸਾਥੀ ਅਵਤਾਰ ਸਿੰਘ ਉਰਫ ਤਾਰੀ ਪੁੱਤਰ ਹਰਮੇਸ਼ ਰਾਜ ਸਿੰਘ ਨੂੰ ਵੀ 18 ਅਕਤੂਬਰ ਨੂੰ ਗ੍ਰਿਫਤਾਰ ਕਰਨ ਵਿੱਚ ਸਹਿਯੋਗ ਦਿੱਤਾ। ਦੋਸ਼ੀਆਂ ਕੋਲੋਂ 2 ਮੋਹਰਾਂ ਅਤੇ ਹੋਰ ਸਬੂਤ ਬਰਾਮਦ ਕੀਤੇ ਗਏ ਹਨ। ਪੁਲਿਸ ਅਗਲੇ ਕਦਮ ਦੇ ਤੌਰ 'ਤੇ ਦੋਸ਼ੀਆਂ ਨੂੰ ਰਿਮਾਂਡ ਹਾਸਲ ਕਰਕੇ ਹੋਰ ਡੂੰਘੀ ਜਾਂਚ ਕਰ ਰਹੀ ਹੈ ਤਾਂ ਜੋ ਇਸ ਗਿਰੋਹ ਨਾਲ ਸੰਬੰਧਤ ਹੋਰ ਵਾਰਦਾਤਾਂ ਦਾ ਪਤਾ ਲੱਗ ਸਕੇ।
ਕਮਿਸ਼ਨਰੇਟ ਪੁਲਿਸ ਲੁਧਿਆਣਾ ਦੀ ਇਹ ਕਾਰਵਾਈ ਸ਼ਹਿਰ ਵਿੱਚ ਨਸ਼ਾ ਤਸਕਰੀ ਅਤੇ ਧੋਖਾਧੜੀ ਵਿਰੁੱਧ ਸਖ਼ਤ ਰੁਖ਼ ਦੀ ਨਿਸ਼ਾਨੀ ਹੈ।
Get all latest content delivered to your email a few times a month.