ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੰਦੀ ਛੋੜ ਦਿਵਸ ਦੇ ਪਵਿੱਤਰ ਅਵਸਰ ‘ਤੇ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮਹਾਨ ਬਲਿਦਾਨ ਅਤੇ ਉਪਕਾਰਾਂ ਨੂੰ ਯਾਦ ਕਰਦਿਆਂ ਲਿਖਿਆ - “ਸਤਿਗੁਰੁ ਬੰਦੀਛੋੜੁ ਹੈ ਜੀਵਣ ਮੁਕਤਿ ਕਰੈ ਓਡੀਣਾ”।
ਸੁਖਬੀਰ ਬਾਦਲ ਨੇ ਕਿਹਾ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਦਿਨ ਹੈ। ਇਸ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ 52 ਕੈਦੀ ਰਾਜਿਆਂ ਨੂੰ ਗਵਾਲੀਅਰ ਕਿਲ੍ਹੇ ਤੋਂ ਰਿਹਾਅ ਕਰਵਾਇਆ ਸੀ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚ ਕੇ ਸੰਗਤ ਨੂੰ ਮੁਕਤੀ ਦਾ ਸੁਨੇਹਾ ਦਿੱਤਾ ਸੀ।
ਉਨ੍ਹਾਂ ਨੇ ਅਪੀਲ ਕੀਤੀ ਕਿ ਬੰਦੀ ਛੋੜ ਦਿਵਸ ਸਾਨੂੰ ਸਿਰਫ਼ ਇਤਿਹਾਸ ਯਾਦ ਨਹੀਂ ਕਰਵਾਂਦਾ, ਸਗੋਂ ਇਹ ਸਾਨੂੰ ਹਰ ਕਿਸਮ ਦੀ ਗੁਲਾਮੀ, ਅਨਿਆਇ ਅਤੇ ਬੰਧਨਾਂ ਤੋਂ ਆਜ਼ਾਦ ਹੋਣ ਦੀ ਪ੍ਰੇਰਣਾ ਦਿੰਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਸਮਾਂ ਹੈ ਕਿ ਅਸੀਂ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਤੁਰ ਕੇ ਸੱਚੇ ਅਰਥਾਂ ‘ਚ ਆਤਮਕ ਅਤੇ ਸਮਾਜਕ ਮੁਕਤੀ ਪ੍ਰਾਪਤ ਕਰੀਏ।
Get all latest content delivered to your email a few times a month.