ਤਾਜਾ ਖਬਰਾਂ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਖੁਫੀਆ ਇਨਪੁੱਟ ‘ਤੇ ਤੁਰੰਤ ਅਤੇ ਸੁਚੱਜੀ ਕਾਰਵਾਈ ਕਰਦੇ ਹੋਏ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ‘ਚ ਦੋ ਅੱਤਵਾਦੀ ਕਾਰਕੁਨਾਂ - ਮਹਿਕਦੀਪ ਸਿੰਘ ਉਰਫ਼ ਮਹਿਕ ਅਤੇ ਆਦਿਤਿਆ ਉਰਫ਼ ਆਧੀ - ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਵੀ ਬਰਾਮਦ ਕੀਤਾ ਹੈ, ਜੋ ਕਿਸੇ ਨਿਸ਼ਾਨੇ ‘ਤੇ ਵੱਡੇ ਅੱਤਵਾਦੀ ਹਮਲੇ ਲਈ ਤਿਆਰ ਕੀਤਾ ਗਿਆ ਸੀ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਗ੍ਰਿਫ਼ਤਾਰ ਵਿਅਕਤੀ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਆਪਰੇਟਰਾਂ ਨਾਲ ਸੰਪਰਕ ‘ਚ ਸਨ, ਜਿਨ੍ਹਾਂ ਵੱਲੋਂ ਇਹ ਹਥਿਆਰ ਭੇਜੇ ਗਏ ਸਨ। ਇਸ ਤੋਂ ਇਲਾਵਾ, ਉਹ ਹਰਪ੍ਰੀਤ ਸਿੰਘ ਉਰਫ਼ ਵਿੱਕੀ, ਜੋ ਇਸ ਸਮੇਂ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ, ਨਾਲ ਵੀ ਸਿੱਧੇ ਸੰਪਰਕ ਵਿੱਚ ਸਨ।
ਇਸ ਮਾਮਲੇ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ, ਅਤੇ ਪੂਰੇ ਨੈੱਟਵਰਕ ਦਾ ਖੁਲਾਸਾ ਕਰਨ ਲਈ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਉਹ ਪਾਕਿਸਤਾਨ ਪ੍ਰੋਤਸਾਹਿਤ ਅੰਤਰਰਾਸ਼ਟਰੀ ਅੱਤਵਾਦ ਅਤੇ ਸੰਗਠਿਤ ਅਪਰਾਧਕ ਗਿਰੋਹਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਚਨਬੱਧ ਹੈ, ਤਾਂ ਜੋ ਰਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਕਾਇਮ ਰਹੇ।
Get all latest content delivered to your email a few times a month.