IMG-LOGO
ਹੋਮ ਪੰਜਾਬ: ਤਰਨਤਾਰਨ ਦੇ 2,542 ਪਰਿਵਾਰਾਂ ਨੂੰ ‘ਆਸ਼ੀਰਵਾਦ’ ਯੋਜਨਾ ਦੇ ਤਹਿਤ ਦਿੱਤੇ...

ਤਰਨਤਾਰਨ ਦੇ 2,542 ਪਰਿਵਾਰਾਂ ਨੂੰ ‘ਆਸ਼ੀਰਵਾਦ’ ਯੋਜਨਾ ਦੇ ਤਹਿਤ ਦਿੱਤੇ 12.96 ਕਰੋੜ ਰੁਪਏ

Admin User - Oct 23, 2025 04:05 PM
IMG

ਤਰਨਤਾਰਨ, 23 ਅਕਤੂਬਰ, 2025-

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਦੇ ਉਥਾਨ ਲਈ ਆਪਣੀ ਵਚਨਬੱਧਤਾ 'ਤੇ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਇਸੇ ਲੜੀ ਵਿੱਚ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਮਾਰਗਦਰਸ਼ਨ ਵਿੱਚ ਤਰਨਤਾਰਨ ਜ਼ਿਲ੍ਹੇ ਵਿੱਚ ਗਰੀਬ ਪਰਿਵਾਰਾਂ, ਅਨੁਸੂਚਿਤ ਜਾਤੀ ਅਤੇ ਪੱਛੜ੍ਹੀ ਸ਼੍ਰੇਣੀ ਦੇ ਵਿਦਿਆਰਥੀਆਂ ਦੇ ਕਲਿਆਣ ਦੇ ਨਾਲ-ਨਾਲ ਸਮੁਦਾਇਕ ਭਵਨਾਂ ਦੇ ਨਿਰਮਾਣ ਲਈ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਆਸ਼ੀਰਵਾਦ ਯੋਜਨਾ ਦੇ ਤਹਿਤ 12.96 ਕਰੋੜ ਜਾਰੀ

ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰੀਬ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਲਈ ਇੱਕ ਵੱਡਾ ਸਹਾਰਾ ਦੇਣ ਵਾਲੀ ਆਸ਼ੀਰਵਾਦ ਯੋਜਨਾ ਦੇ ਤਹਿਤ ਵਿੱਤੀ ਸਾਲ 2024-25 ਦੇ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ 2,542 ਯੋਗ ਬਿਨੈਕਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹਰੇਕ ਲਾਭਪਾਤਰੀ ਨੂੰ 51,000 ਰੁਪਏ ਦੇ ਮੁਤਾਬਿਕ ਕੁੱਲ 12 ਕਰੋੜ 96 ਲੱਖ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ 'ਆਪ' ਸਰਕਾਰ ਦੀ ਸਮਾਜਿਕ ਸੁਰੱਖਿਆ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉੱਚ ਸਿੱਖਿਆ ਲਈ 4,582 ਵਿਦਿਆਰਥੀਆਂ ਨੂੰ ਵਜ਼ੀਫ਼ਾ

ਉੱਚ ਸਿੱਖਿਆ ਪ੍ਰਾਪਤ ਕਰਨ ਦੇ ਇੱਛੁਕ ਅਨੁਸੂਚਿਤ ਜਾਤੀ ਅਤੇ ਪੱਛੜ੍ਹੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ, ਪੋਸਟ ਮੈਟ੍ਰਿਕ ਸਕਾਲਰਸ਼ਿਪਸ ਸਕੀਮ ਦੇ ਤਹਿਤ ਵੀ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਜਿਨ੍ਹਾਂ ਵਿਦਿਆਰਥੀਆਂ ਦੇ ਪਰਿਵਾਰਾਂ ਦੀ ਸਾਲਾਨਾ ਆਮਦਨ 2.50 ਲੱਖ ਤੋਂ ਘੱਟ ਹੈ, ਉਨ੍ਹਾਂ ਦੀ ਸਿੱਖਿਆ ਜਾਰੀ ਰੱਖਣ ਲਈ ਜ਼ਿਲ੍ਹੇ ਦੇ 4,582 ਵਿਦਿਆਰਥੀਆਂ ਦੇ ਕੇਸ ਮਨਜ਼ੂਰ ਕਰ ਦਿੱਤੇ ਗਏ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ 'ਆਪ' ਸਰਕਾਰ ਮੰਨਦੀ ਹੈ ਕਿ ਸਿੱਖਿਆ 'ਤੇ ਹਰ ਬੱਚੇ ਦਾ ਅਧਿਕਾਰ ਹੈ ਅਤੇ ਇਹ ਯੋਜਨਾ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਵੇਗੀ।

ਡਾ. ਅੰਬੇਡਕਰ ਭਵਨ ਲਈ 5.93 ਕਰੋੜ ਅਲਾਟ

ਸਮਾਜਿਕ ਨਿਆਂ ਅਤੇ ਸਮੁਦਾਇਕ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਤਰਨਤਾਰਨ ਜ਼ਿਲ੍ਹੇ ਵਿੱਚ ਡਾ. ਭੀਮ ਰਾਓ ਅੰਬੇਡਕਰ ਭਵਨ ਦੇ ਨਿਰਮਾਣ ਲਈ5 ਕਰੋੜ 93 ਲੱਖ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਭਵਨ ਅਨੁਸੂਚਿਤ ਜਾਤੀਆਂ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਨਾਲ ਸਬੰਧਤ ਵਿਅਕਤੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਮਹੱਤਵਪੂਰਨ ਸਮੁਦਾਇਕ ਕੇਂਦਰ ਦੇ ਰੂਪ ਵਿੱਚ ਕੰਮ ਕਰੇਗਾ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ 'ਆਪ' ਸਰਕਾਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸਿਧਾਂਤਾਂ 'ਤੇ ਚੱਲਦੇ ਹੋਏ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਅਤੇ ਵੰਚਿਤ ਵਰਗ ਦੇ ਕਲਿਆਣ ਲਈ ਕੋਈ ਕਸਰ ਨਹੀਂ ਛੱਡੇਗੀ ਅਤੇ ਸਾਰੀਆਂ ਯੋਜਨਾਵਾਂ ਦਾ ਲਾਭ ਅੰਤਿਮ ਵਿਅਕਤੀ ਤੱਕ ਪਹੁੰਚਾਇਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.