ਤਾਜਾ ਖਬਰਾਂ
ਤਰਨਤਾਰਨ, 23 ਅਕਤੂਬਰ, 2025-
ਤਰਨਤਾਰਨ ਵਿਧਾਨਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਮੀਡੀਆ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਸ਼ੁੱਕਰਵਾਰ ਨੂੰ ਤਰਨ ਤਾਰਨ ਹਲਕੇ ਵਿੱਚ ਇੱਕ ਇਤਿਹਾਸਕ ਰੈਲੀ ਨੂੰ ਸੰਬੋਧਨ ਕਰਨਗੇ। ਸੰਧੂ ਨੇ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਤਰਨ ਤਾਰਨ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਉਹ ਮੁੱਖ ਮੰਤਰੀ ਨੂੰ ਸੁਣਨ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ।
ਸੰਧੂ ਨੇ ਕਿਹਾ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਮਾਨਦਾਰ ਕੰਮਕਾਜ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਲੰਟੀਅਰ ਅਤੇ ਪਾਰਟੀ ਰੈਲੀ ਨੂੰ ਸਫਲ ਬਣਾਉਣ ਲਈ ਪੂਰੇ ਜ਼ੋਰ-ਸ਼ੋਰ ਨਾਲ ਤਿਆਰੀਆਂ ਵਿੱਚ ਜੁਟੇ ਹੋਏ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਇਹ ਰੈਲੀ ਨਾ ਸਿਰਫ਼ ਤਰਨ ਤਾਰਨ ਹਲਕੇ ਵਿੱਚ 'ਆਪ' ਦੀ ਸ਼ਾਨਦਾਰ ਜਿੱਤ ਦਾ ਸੂਚਕ ਹੋਵੇਗੀ, ਸਗੋਂ ਪੂਰੇ ਪੰਜਾਬ ਵਿੱਚ ਇੱਕ ਨਵੀਂ ਰਾਜਨੀਤਿਕ ਲਹਿਰ ਪੈਦਾ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜੋ ਇਮਾਨਦਾਰੀ, ਪਾਰਦਰਸ਼ਤਾ ਅਤੇ ਵਿਕਾਸ ਦੇ ਏਜੰਡੇ 'ਤੇ ਕੰਮ ਕਰ ਰਹੀ ਹੈ। "ਆਪ ਦੀ ਸਰਕਾਰ – ਆਪ ਦਾ ਐਮਐਲਏ" ਦਾ ਨਾਅਰਾ ਤਰਨ ਤਾਰਨ ਇਲੈਕਸ਼ਨ ਵਿੱਚ ਲੋਕਾਂ ਅੰਦਰ ਨਵਾਂ ਜੋਸ਼ ਤੇ ਉਮੀਦ ਪੈਦਾ ਕਰ ਰਿਹਾ ਹੈ।
ਸੰਧੂ ਨੇ ਦੱਸਿਆ ਕਿ ਉਹ ਖੁਦ ਗਰਾਊਂਡ ਲੈਵਲ ’ਤੇ ਪੂਰੇ ਜੋਸ਼, ਨਿਮਰਤਾ ਅਤੇ ਸਮਰਪਣ ਨਾਲ ਮਿਹਨਤ ਕਰ ਰਹੇ ਹਨ। ਉਨ੍ਹਾਂ ਦੇ ਨਾਲ ਪਾਰਟੀ ਦੇ ਸਾਰੇ ਅਹੁਦੇਦਾਰ ਅਤੇ ਵਲੰਟੀਅਰ ਵੀ ਪੂਰੇ ਜ਼ਜ਼ਬੇ ਨਾਲ ਚੋਣ ਮੁਹਿੰਮ ਵਿੱਚ ਦਿਨ-ਰਾਤ ਇੱਕ ਕਰ ਰਹੇ ਹਨ।
ਹਰਮੀਤ ਸਿੰਘ ਸੰਧੂ ਨੇ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਜਨਤਾ ਹੁਣ ਖੁਦ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਖੁੱਲ੍ਹ ਕੇ ਜੁੜ ਰਹੀ ਹੈ ਅਤੇ ਸ਼ੁੱਕਰਵਾਰ ਨੂੰ ਹੋਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਰੈਲੀ 'ਆਪ' ਦੀ ਜਿੱਤ 'ਤੇ ਆਖਰੀ ਮੋਹਰ ਲਗਾਉਣ ਦਾ ਕੰਮ ਕਰੇਗੀ।
Get all latest content delivered to your email a few times a month.