ਤਾਜਾ ਖਬਰਾਂ
ਚੰਡੀਗੜ੍ਹ, 23 ਅਕਤੂਬਰ:
ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਤੋਂ ਸ੍ਰੀਮਤੀ ਰੁਪਿੰਦਰ ਕੌਰ ਗਿੱਲ ਨੇ ਸੀਨੀਅਰ ਵਾਇਸ-ਚੇਅਰਪਰਸਨ ਵਜੋਂ ਅਤੇ ਅਜਨਾਲਾ ਤੋਂ ਸ੍ਰੀਮਤੀ ਗੀਤਾ ਗਿੱਲ ਨੇ ਵਾਇਸ ਚੇਅਰਪਰਸਨ ਵਜੋਂ ਅੱਜ ਅਹੁਦਾ ਸੰਭਾਲਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 10 ਮੈਂਬਰਾਂ ਨੇ ਅੱਜ ਅਹੁਦਾ ਸੰਭਾਲਿਆ ਜਿਨ੍ਹਾਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸ੍ਰੀਮਤੀ ਨਵਜੋਤ ਕੌਰ, ਜ਼ਿਲ੍ਹਾ ਜਲੰਧਰ ਤੋਂ ਸ੍ਰੀਮਤੀ ਕ੍ਰਿਸ਼ਨਾ ਦੇਵੀ, ਜ਼ਿਲ੍ਹਾ ਬਠਿੰਡਾ ਤੋਂ ਸ੍ਰੀਮਤੀ ਜਸਵਿੰਦਰ ਕੌਰ, ਜ਼ਿਲ੍ਹਾ ਲੁਧਿਆਣਾ ਤੋਂ ਸ੍ਰੀਮਤੀ ਅਜਿੰਦਰਪਾਲ ਕੌਰ, ਜ਼ਿਲ੍ਹਾ ਮੋਹਾਲੀ ਤੋਂ ਸ੍ਰੀਮਤੀ ਸਵਰਨਜੀਤ ਕੌਰ, ਜ਼ਿਲ੍ਹਾ ਬਠਿੰਡਾ ਤੋਂ ਸ੍ਰੀਮਤੀ ਸੁਨੀਤਾ ਰਾਣੀ, ਜ਼ਿਲ੍ਹਾ ਅੰਮ੍ਰਿਤਸਰ ਤੋਂ ਸ੍ਰੀਮਤੀ ਸੁਖਬੀਰ ਕੌਰ, ਜ਼ਿਲ੍ਹਾ ਪਠਾਨਕੋਟ ਤੋਂ ਸ੍ਰੀਮਤੀ ਰੇਖਾ ਮਨੀ ਸ਼ਰਮਾ, ਜ਼ਿਲ੍ਹਾ ਪਟਿਆਲਾ ਤੋਂ ਸ੍ਰੀਮਤੀ ਵੀਰਪਾਲ ਕੌਰ ਚਹਿਲ ਅਤੇ ਜ਼ਿਲ੍ਹਾ ਲੁਧਿਆਣਾ ਤੋਂ ਸ੍ਰੀਮਤੀ ਅੰਮ੍ਰਿਤ ਪੁਰੀ ਸ਼ਾਮਲ ਹਨ।
ਇਸ ਮੌਕੇ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਨਵਨਿਯੁਕਤ ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰ ਨੂੰ ਮੁਬਾਰਕ ਦਿੰਦਿਆਂ ਕਿਹਾ ਕਿ ਉਹ ਸੂਬੇ ਦੀਆਂ ਮਹਿਲਾਵਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਤਪਰਤਾ ਨਾਲ ਕੰਮ ਕਰਨ।
Get all latest content delivered to your email a few times a month.