ਤਾਜਾ ਖਬਰਾਂ
ਸੀਨੀਅਰ ਆਈਪੀਐੱਸ ਅਧਿਕਾਰੀ ਸ. ਨਾਨਕ ਸਿੰਘ ਨੇ ਅੱਜ ਰੂਪਨਗਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਰੂਪਨਗਰ ਦੇ ਐੱਸਐੱਸਪੀ ਸ. ਗੁਲਨੀਤ ਸਿੰਘ ਖੁਰਾਣਾ ਅਤੇ ਐੱਸਪੀ ਸ਼੍ਰੀ ਅਰਵਿੰਦ ਮੀਨਾ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਅਹੁਦਾ ਸੰਭਾਲਣ ਤੋਂ ਬਾਅਦ ਸ. ਨਾਨਕ ਸਿੰਘ ਨੇ ਕਿਹਾ ਕਿ ਉਹ ਲੋਕਾਂ ਨੂੰ ਬਿਹਤਰ, ਸਮਾਂਬੱਧ ਅਤੇ ਪਾਰਦਰਸ਼ੀ ਪੁਲੀਸ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਨਸ਼ਾ ਮੁਕਤ ਅਤੇ ਸੁਰੱਖਿਅਤ ਸਮਾਜ ਸਿਰਜਣਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ।
ਉਨ੍ਹਾਂ ਹੋਰ ਕਿਹਾ ਕਿ ਰੂਪਨਗਰ ਸਮੇਤ ਰੇਂਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਟਰੈਫਿਕ ਵਿਵਸਥਾ ਨੂੰ ਸੁਧਾਰਨ ਅਤੇ ਲੋਕਾਂ ਦੀਆਂ ਪੁਲੀਸ ਨਾਲ ਸਬੰਧਿਤ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਵੀ ਉਨ੍ਹਾਂ ਦੇ ਮੁੱਖ ਟੀਚਿਆਂ ’ਚ ਸ਼ਾਮਲ ਹੈ। ਡੀ.ਆਈ.ਜੀ. ਸ. ਨਾਨਕ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਲਈ ਪੁਲੀਸ ਹਰ ਵੇਲੇ ਮੁਸਤੈਦ ਰਹੇਗੀ ਅਤੇ ਗੈਂਗਸਟਰਾਂ ਤੇ ਸਮਾਜ ਵਿਰੋਧੀ ਤੱਤਾਂ ਨਾਲ ਬਿਲਕੁਲ ਬਰਦਾਸ਼ਤ ਰਹਿਤ ਨੀਤੀ ਅਪਣਾਈ ਜਾਵੇਗੀ।
Get all latest content delivered to your email a few times a month.