ਤਾਜਾ ਖਬਰਾਂ
ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਸ਼ਨੀਵਾਰ ਨੂੰ ਮੌਜੂਦਾ ਸਰਪੰਚ ਜਸ਼ਨਦੀਪ ਸਿੰਘ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸਰਵਣ ਸਿੰਘ ਧੁੱਨ ਅਤੇ ਸੂਬਾ ਜਨਰਲ ਸਕਤਰ ਹਰਚੰਦ ਸਿੰਘ ਬਰਸਟ ਦੀ ਮੌਜੂਦਗੀ ਵਿੱਚ ਉਨ੍ਹਾਂ ਦਾ ਆਧਿਕਾਰਕ ਤੌਰ ‘ਤੇ ਸਵਾਗਤ ਕੀਤਾ।
ਜਸ਼ਨਦੀਪ ਸਿੰਘ ਦੇ ਸਾਥੀ ਪੰਚ ਅਵਤਾਰ ਸਿੰਘ, ਦਵਿੰਦਰ ਸਿੰਘ, ਪ੍ਰਗਟ ਸਿੰਘ, ਦਰਸ਼ਨ ਸਿੰਘ, ਨਰਿੰਦਰ ਪਾਲ ਕੌਰ, ਬਲਜੀਤ ਕੌਰ ਅਤੇ ਜਗਦੀਪ ਸਿੰਘ ਲਾਡਾ ਛਿਛਰੇਵਾਲ ਵੀ ਇਸ ਮੌਕੇ ‘ਤੇ ਆਪ ਵਿੱਚ ਸ਼ਾਮਿਲ ਹੋਏ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵੇਂ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ।
ਭੁੱਲਰ ਨੇ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ‘ਗੱਲਾਂ ਦੀ ਰਾਜਨੀਤੀ’ ਕਰਦੇ ਹਨ, ਪਰ ਆਮ ਆਦਮੀ ਪਾਰਟੀ ਸਿਰਫ਼ ਕੰਮ ਦੀ ਰਾਜਨੀਤੀ ‘ਤੇ ਧਿਆਨ ਦੇਂਦੀ ਹੈ। ਉਨ੍ਹਾਂ ਨੇ 600 ਯੂਨਿਟ ਬਿਜਲੀ ਮੁਆਫ਼ ਕਰਨ ਦੇ ਕਾਰਨ 82% ਘਰਾਂ ਨੂੰ ਜ਼ੀਰੋ ਬਿੱਲ, 881 ਤੋਂ ਵੱਧ ਮੁਹੱਲਾ ਕਲੀਨਿਕਾਂ ਵਿਚ ਮੁਫ਼ਤ ਦਵਾਈਆਂ, ਇਲਾਜ ਅਤੇ ਟੈਸਟ ਦੀ ਸਹੂਲਤ ਅਤੇ 56,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਣ ਦੀ ਜਾਣਕਾਰੀ ਦਿੱਤੀ।
ਜਨਰਲ ਸਕਤਰ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੁਰਾਣੀਆਂ ਸਰਕਾਰਾਂ ਵੇਲੇ ਕੇਵਲ 21% ਖੇਤਾਂ ਤੱਕ ਪਾਣੀ ਪਹੁੰਚਦਾ ਸੀ, ਜੋ ਹੁਣ 65% ਤੋਂ ਵੱਧ ਖੇਤਾਂ ਤੱਕ ਪਹੁੰਚ ਚੁੱਕਾ ਹੈ। ਇਸ ਦੇ ਸਿੱਟੇ ਵਜੋਂ ਧਰਤੀ ਹੇਠਲੇ ਪਾਣੀ ਦਾ ਪੱਧਰ 15 ਤੋਂ 20 ਫੁੱਟ ਉੱਪਰ ਆ ਗਿਆ ਹੈ। ਆਉਣ ਵਾਲੇ ਇੱਕ ਸਾਲ ਵਿੱਚ ਹਰ ਏਕੜ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ।
ਆਪ ਆਗੂਆਂ ਨੇ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਚੋਣ ਨੂੰ ਇਕੱਲੇ ਉਮੀਦਵਾਰ ਦੀ ਨਹੀਂ, ਸਗੋਂ ਆਪਣੇ ਭਵਿੱਖ ਦੀ ਰਾਜਨੀਤਿਕ ਸੂਝ-ਬੂਝ ਨਾਲ ਹਰਮੀਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿੱਤਵਾਉਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕਰਨ।
Get all latest content delivered to your email a few times a month.