ਤਾਜਾ ਖਬਰਾਂ
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਇੰਦਰਾਪੁਰਮ ਇਲਾਕੇ ਵਿੱਚ ਸਥਿਤ ਯਸ਼ੋਦਾ ਮੈਡੀਸਿਟੀ ਹਸਪਤਾਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਤੱਕ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪਹੁੰਚਾਉਣਾ ਸਿਰਫ਼ ਸਰਕਾਰ ਹੀ ਨਹੀਂ, ਸਗੋਂ ਸਾਰੇ ਹਿੱਸੇਦਾਰਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਪ੍ਰਭਾਵਸ਼ਾਲੀ ਸਿਹਤ ਸੰਭਾਲ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਰਾਸ਼ਟਰਪਤੀ ਨੇ ਕਿਹਾ ਕਿ ਐਸੀਆਂ ਅਧੁਨਿਕ ਅਤੇ ਸੁਸਜਜਿਤ ਸਿਹਤ ਸੰਸਥਾਵਾਂ ਦੇ ਸਮਰਥਨ ਨਾਲ ਭਾਰਤ ਤੇਜ਼ੀ ਨਾਲ ਵਿਸ਼ਵ ਪੱਧਰ 'ਤੇ ਇੱਕ ਮਾਣਯੋਗ ਹੈਲਥਕੇਅਰ ਡੈਸਟੀਨੇਸ਼ਨ ਵਜੋਂ ਉਭਰ ਰਿਹਾ ਹੈ। ਉਨ੍ਹਾਂ ਨੇ ਯਸ਼ੋਦਾ ਮੈਡੀਸਿਟੀ ਵਰਗੀਆਂ ਸੰਸਥਾਵਾਂ ਨੂੰ ਸਿਹਤ ਖੇਤਰ ਵਿੱਚ ਉੱਤਮਤਾ ਅਤੇ ਸਮਰਪਣ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਇਹ ਸਥਾਪਨਾਵਾਂ ਨਵੀਂ ਤਕਨਾਲੋਜੀ, ਸੰਵੇਦਨਸ਼ੀਲਤਾ ਅਤੇ ਸੇਵਾ ਭਾਵਨਾ ਨਾਲ ਲੋਕਾਂ ਦੀ ਜ਼ਿੰਦਗੀ ਸੁਧਾਰ ਰਹੀਆਂ ਹਨ।
Get all latest content delivered to your email a few times a month.