ਤਾਜਾ ਖਬਰਾਂ
ਫਰੀਦਕੋਟ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਕ ਕਥਿਤ ਵਾਇਰਲ ਵੀਡੀਓ ਮਾਮਲੇ ਵਿੱਚ ਮੁਲਜ਼ਮ ਜਗਮਨ ਸਮਰਾ ਖਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਪੰਜਾਬ ਪੁਲਿਸ ਇਸ ਮਾਮਲੇ ਵਿੱਚ ਲਗਾਤਾਰ ਕਾਰਵਾਈ ਕਰ ਰਹੀ ਹੈ। ਫਰੀਦਕੋਟ ਸਿਟੀ ਪੁਲਿਸ ਨੇ ਸੰਗਰੂਰ ਦੇ ਪਿੰਡ ਫੱਗੂਵਾਲਾ ਨਿਵਾਸੀ ਅਤੇ ਇਸ ਸਮੇਂ ਕੈਨੇਡਾ ਵਿੱਚ ਰਹਿ ਰਹੇ ਜਗਮਨਦੀਪ ਸਿੰਘ ਉਰਫ਼ ਜਗਮਨ ਸਮਰਾ ਖ਼ਿਲਾਫ਼ ਅਦਾਲਤ ਤੋਂ ਵਾਰੰਟ ਜਾਰੀ ਕਰਵਾਇਆ। ਮਾਮਲੇ ਦੀ ਸੁਣਵਾਈ 28 ਅਕਤੂਬਰ ਨੂੰ ਹੋਣੀ ਨਿਰਧਾਰਤ ਹੈ।
ਜਗਮਨ ਸਮਰਾ, ਜੋ ਪਹਿਲਾਂ ਫਰਵਰੀ 2022 ਵਿੱਚ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਤੋਂ ਜੇਲ੍ਹ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਭੱਜ ਗਿਆ ਸੀ, ਇਸ ਤੋਂ ਬਾਅਦ ਕੈਨੇਡਾ ਚਲਾ ਗਿਆ ਸੀ। ਸਮਰਾ ਖਿਲਾਫ਼ ਪਹਿਲਾਂ 28 ਨਵੰਬਰ 2020 ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਤਲਵੰਡੀ ਭਾਈ ਵਿੱਚ ਠੱਗੀ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਗ੍ਰਿਫਤਾਰੀ ਤੋਂ ਬਾਅਦ ਉਸਨੂੰ ਫਰੀਦਕੋਟ ਦੀ ਕੇਂਦਰੀ ਜੇਲ੍ਹ ਵਿੱਚ ਭੇਜਿਆ ਗਿਆ ਸੀ। ਜੇਲ੍ਹ ਵਿੱਚ ਬੀਮਾਰ ਹੋਣ ਕਾਰਨ 23 ਦਸੰਬਰ 2021 ਨੂੰ ਉਸਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ, ਜਿੱਥੋਂ ਉਹ ਫਰਾਰ ਹੋ ਗਿਆ।
ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਵੀਡੀਓ ਦੀ ਸੱਚਾਈ ਜਾਂ ਝੂਠ ਹੋਣ ਦੇ ਬਾਰੇ ਜਾਂਚ ਕੀਤੀ ਜਾ ਰਹੀ ਹੈ, ਅਤੇ ਜਗਮਨ ਸਮਰਾ ਖਿਲਾਫ਼ ਕਾਨੂੰਨੀ ਕਾਰਵਾਈ ਤੁਰੰਤ ਜਾਰੀ ਹੈ।
Get all latest content delivered to your email a few times a month.