ਤਾਜਾ ਖਬਰਾਂ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ਼੍ਰੀ ਹਰਗੋਬਿੰਦਪੁਰ ਸਾਹਿਬ ਬਲਾਕ ਦੇ ਪਿੰਡ ਕੋਟਲਾ ਸੂਬਾ ਸਿੰਘ, ਸ਼ੁਕਾਲਾ, ਭੱਟੀਵਾਲ, ਕਿਸ਼ਨਕੋਟ ਅਤੇ ਮਡਿਆਲਾ ਵਿੱਚ ‘ਪਰਾਲੀ ਪਰੋਟੈਕਸ਼ਨ ਫੋਰਸ’ ਦੀ ਟੀਮ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ।
ਟੀਮ ਨੇ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਨਾਇਬ ਤਹਿਸੀਲਦਾਰ ਵਿਨੋਦ ਕੁਮਾਰ ਮਹਿਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਮੁਤਾਬਕ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਪਿੰਡ ਵਿੱਚ ਪਰਾਲੀ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਹਵਾ ਪ੍ਰਦੂਸ਼ਣ 'ਤੇ ਕਾਬੂ ਪਾਇਆ ਜਾ ਸਕੇ।
ਉਨ੍ਹਾਂ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲਬਧ ਕਰਵਾਈ ਗਈ ਹੈ, ਜਿਸਦੀ ਮੈਪਿੰਗ ਪੂਰੀ ਹੋ ਚੁੱਕੀ ਹੈ। ਜੇਕਰ ਕਿਸੇ ਕਿਸਾਨ ਨੂੰ ਮਸ਼ੀਨਰੀ ਦੀ ਲੋੜ ਪੈਂਦੀ ਹੈ, ਤਾਂ ਉਹ ਜਿਲ੍ਹਾ ਕੰਟਰੋਲ ਰੂਮ (ਫੋਨ ਨੰਬਰ 01874-266376) 'ਤੇ ਸੰਪਰਕ ਕਰ ਸਕਦਾ ਹੈ। ਉਸ ਨੂੰ ਨੋਡਲ ਜਾਂ ਕਲੱਸਟਰ ਅਫਸਰਾਂ ਰਾਹੀਂ ਮਸ਼ੀਨਰੀ ਤੁਰੰਤ ਪ੍ਰਦਾਨ ਕੀਤੀ ਜਾਵੇਗੀ।
ਇਸ ਮੌਕੇ ਰਜਿੰਦਰ ਕੁਮਾਰ (ਬਲਾਕ ਨੋਡਲ ਅਫਸਰ), ਉਮ ਲਾਲ (ਕਲੱਸਟਰ ਇੰਚਾਰਜ), ਮਾਨਿਕ ਕੁਮਾਰ, ਸਵਰਨ ਦਾਸ, ਗੁਰਵਿੰਦਰ ਸਿੰਘ, ਤਲਵਿੰਦਰ ਸਿੰਘ, ਅਤੇ ਪੁਲਿਸ ਪਾਰਟੀ ਦੇ ਏਐਸਆਈ ਸਤਪਾਲ ਸਿੰਘ, ਰਵੇਲ ਸਿੰਘ, ਮੋਹਨ ਸਿੰਘ, ਕੁਲਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Get all latest content delivered to your email a few times a month.